[jalandhar] - ਪੁਰਾਣੀ ਪੈਨਸ਼ਨ ਸਕੀਮ ਬਹਾਲੀ ਨੂੰ ਲੈ ਕੇ ਕਾਂਗਰਸ ਭਵਨ ਦੇ ਅੰਦਰ ਮੁਲਾਜ਼ਮਾਂ ਨੇ ਫੂਕਿਆ ਸਰਕਾਰ ਦਾ ਪੁਤਲਾ

  |   Jalandharnews

ਜਲੰਧਰ (ਅਮਿਤ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੂਰੇ ਸੂਬੇ ਵਿਚ ਕਾਂਗਰਸ ਪਾਰਟੀ ਦੇ ਜ਼ਿਲਾ ਦਫਤਰਾਂ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਲੜੀ ਤਹਿਤ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਪ੍ਰਧਾਨਗੀ ਵਿਚ ਡੀ. ਏ. ਸੀ. ਦੇ ਸਾਹਮਣੇ ਸਥਿਤ ਕਾਂਗਰਸ ਭਵਨ ਦੇ ਅੰਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪੂਰੇ ਮਾਮਲੇ ਵਿਚ ਸਭ ਤੋਂ ਜ਼ਿਆਦਾ ਹੈਰਾਨੀ ਵਾਲੀ ਗੱਲ ਜੋ ਵੇਖਣ ਨੂੰ ਮਿਲੀ ਹੈ ਕਿ ਸ਼ਾਇਦ ਇਤਿਹਾਸ ਵਿਚ ਅਜਿਹਾ ਪਹਿਲਾ ਮੌਕਾ ਹੋਵੇਗਾ ਕਿ ਸੂਬੇ ਦੇ ਅੰਦਰ ਕਾਂਗਰਸ ਦੀ ਸਰਕਾਰ ਹੈ ਤੇ ਉਨ੍ਹਾਂ ਦੇ ਰਾਜ ਵਿਚ ਉਨ੍ਹਾਂ ਦੇ ਜ਼ਿਲਾ ਦਫਤਰ ਦੇ ਅੰਦਰ ਦਾਖਲ ਹੋ ਕੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਅਜਿਹਾ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਮੁਲਾਜ਼ਮਾਂ ਨੇ ਜੰਮ ਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮੁਰਦਾਬਾਦ ਦੇ ਨਾਅਰੇ ਲਾਏ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਮੰਗ ਰੱਖੀ।ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਪ੍ਰਤੀਨਿਧੀਆਂ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਾਇਰੇ ਵਿਚ ਲਾਇਆ ਜਾਵੇਗਾ ਪਰ 2 ਸਾਲ ਤੋਂ ਜ਼ਿਆਦਾ ਸਮਾਂ ਬੀਤ ਜਾਣ ’ਤੇ ਵੀ ਸੂਬਾ ਸਰਕਾਰ ਨੇ ਯੂਨੀਅਨ ਨਾਲ ਮੀਟਿੰਗਾਂ ਕਰ ਕੇ ਸਿਰਫ ਲਾਰਾ ਲਾਉਣ ਦਾ ਕੰਮ ਕੀਤਾ ਹੈ, ਜਿਸ ਕਾਰਨ ਸੂਬੇ ਦੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ 21 ਫਰਵਰੀ 2019 ਤੋਂ ਬਠਿੰਡਾ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਵਿਚ ਯੂਨੀਅਨ ਵੱਲੋਂ ਪੱਕਾ ਮੋਰਚਾ ਅਣਮਿੱਥੇ ਸਮੇਂ ਲਈ ਲਾਇਆ ਜਾਵੇਗਾ। ਇਸ ਮੌਕੇ ਦਵਿੰਦਰ ਕੁਮਾਰ, ਰਾਜਿੰਦਰ ਸ਼ਰਮਾ, ਰਵਿੰਦਰ ਕੁਮਾਰ, ਦਵਿੰਦਰ ਸਿੰਘ, ਤੇਜਿੰਦਰ ਸਿੰਘ, ਮੁਨੀਸ਼ ਕੁਮਾਰ, ਹਰਭਜਨ ਸਿੰਘ, ਅਰਜੁਨ ਪੰਡਿਤ, ਹਰਬੰਸ ਲਾਲ, ਅਨਿਲ ਕੁਮਾਰ, ਗੁਰਸੇਵਕ ਸਿੰਘ, ਨਵਤੇਜ ਕੁਮਾਰ, ਜਗਜੀਤ ਸਿੰਘ, ਚੰਦਰ ਸ਼ੇਖਰ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਸੰਜੀਵ ਕੁਮਾਰ, ਰਾਜਨ ਕੁਮਾਰ ਆਦਿ ਮੌਜੂਦ ਸਨ।

ਫੋਟੋ - http://v.duta.us/uK3BDgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/ziSgAgAA

📲 Get Jalandhar News on Whatsapp 💬