[jalandhar] - ਪਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਬਿੱਟੂ ਤੇ ਔਜਲਾ ਨੇ ਟਿਕਟ ਲਈ ਮੁੜ ਪੇਸ਼ ਕੀਤੀ ਦਾਅਵੇਦਾਰੀ

  |   Jalandharnews

ਜਲੰਧਰ/ਚੰਡੀਗੜ੍ਹ (ਭੁੱਲਰ) : ਲੋਕ ਸਭਾ ਚੋਣਾਂ ਲਈ ਪੰਜਾਬ ਦੇ 4 ਹਲਕਿਆਂ ਦੇ ਮੌਜੂਦਾ ਸੰਸਦ ਮੈਂਬਰਾਂ ਵਲੋਂ ਅੱਜ ਟਿਕਟਾਂ ਪ੍ਰਾਪਤ ਕਰਨ ਲਈ ਮੁੜ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਭਵਨ 'ਚ ਮੌਜੂਦਾ ਸਿਟਿੰਗ ਕਾਂਗਰਸ ਸੰਸਦ ਮੈਂਬਰਾਂ ਪਟਿਆਲਾ ਤੋਂ ਪਰਨੀਤ ਕੌਰ, ਜਲੰਧਰ ਰਿਜ਼ਰਵ ਤੋਂ ਚੌਧਰੀ ਸੰਤੋਖ ਸਿੰਘ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਵਲੋਂ ਮੁੜ ਤੋਂ ਉਮੀਦਵਾਰ ਬਣਨ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ। ਬਠਿੰਡਾ ਹਲਕੇ ਤੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਨੇ ਵੀ ਆਪਣਾ ਦਾਅਵਾ ਠੋਕ ਦਿੱਤਾ ਹੈ। ਮੋਹਿਤ ਯੂਥ ਕਾਂਗਰਸ ਦੇ ਨੇਤਾ ਹਨ। ਇਸੇ ਦੌਰਾਨ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਅਤੇ ਮਹਿੰਦਰ ਸਿੰਘ ਗਿਲਜੀਆਂ ਨੇ ਵੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਪਣਾ ਦਾਅਵਾ ਪੇਸ਼ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈ. ਸੰਦੀਪ ਸੰਧੂ ਨੂੰ ਟਿਕਟ ਦੀ ਦਾਅਵੇਦਾਰੀ ਸਬੰਧੀ ਅਰਜ਼ੀ ਦਿੱਤੀ।...

ਫੋਟੋ - http://v.duta.us/JNm_pAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/BP0JgAAA

📲 Get Jalandhar News on Whatsapp 💬