[kapurthala-phagwara] - ਹਰਿਆਣਾ ਦੀ ਤਰਜ਼ ’ਤੇ ਪੰਜਾਬ ਸਰਕਾਰ ਨੰਬਰਦਾਰਾਂ ਨੂੰ ਮਾਣ ਭੱਤਾ ਦੇਵੇ : ਸੋਹੀ

  |   Kapurthala-Phagwaranews

ਕਪੂਰਥਲਾ (ਰਜਿੰਦਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਪੱਧਰੀ ਮੀਟਿੰਗ ਕਸਬਾ ਭੁਲੱਥ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਤਹਿਸੀਲ ਪ੍ਰਧਾਨ ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਨੇ ਕੀਤੀ। ਨੰਬਰਦਾਰ ਸੋਹੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਤਰਜ ’ਤੇ ਪੰਜਾਬ ਸਰਕਾਰ ਵੀ ਨੰਬਰਦਾਰਾਂ ਦਾ ਮਾਣ ਭੱਤਾ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰੇ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਹੋਏ ਵਾਅਦੇ ਵੀ ਪੂਰੇ ਕੀਤੇ ਜਾਣ। ਨੰਬਰਦਾਰ ਜੋਗਿੰਦਰ ਸਿੰਘ ਤਲਵੰਡੀ ਪੁਰਦਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਯੂਨੀਅਨ ਜ਼ੋਰਦਾਰ ਸੰਘਰਸ਼ ਚਲਾਏਗੀ ਅਤੇ ਲੋਕ ਸਭਾ ਚੋਣਾਂ ਵਿਚ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਸੁਖਵੰਤ ਸਿੰਘ ਕੰਗ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਬਲਵੰਤ ਸਿੰਘ, ਮਹਿੰਦਰਪਾਲ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/5iTYhQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/5apiqwAA

📲 Get Kapurthala-Phagwara News on Whatsapp 💬