[moga] - ਸੀ. ਪੀ. ਐੱਫ. ਇੰਪਲਾਈਜ਼ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

  |   Moganews

ਮੋਗਾ (ਗੋਪੀ ਰਾਊਕੇ)-ਸੀ. ਪੀ. ਐੱਫ. ਇੰਪਲਾਈਜ਼ ਯੂਨੀਅਨ ਜ਼ਿਲਾ ਮੋਗਾ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੋਗਾ ’ਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੱਖ ਜ਼ਿਲਾ ਸਲਾਹਕਾਰ ਮਨਮੀਤ ਸਿੰਘ ਰਾਏ ਆਈ. ਟੀ. ਸੈੱਲ. ਇੰਚਾਰਜ ਬੂਟਾ ਸਿੰਘ ਅਤੇ ਕੈਸ਼ੀਅਰ ਵਿਸ਼ਾਲ ਗੋਇਲ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਮਨਮੀਤ ਸਿੰਘ ਰਾਏ ਨੇ ਕਿਹਾ ਕਿ 1-1-2004 ਦੇ ਬਾਅਦ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲੱਖਾਂ ਦੀ ਗਿਣਤੀ ’ਚ ਸਰਕਾਰੀ ਕਰਮਚਾਰੀਆਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਹੈ। ਇਸ ਦੇ ਸਥਾਨ ’ਤੇ ਨਵੀਂ ਪੈਨਸ਼ਨ ਸਕੀਮ ਦੇ ਨਾਮ ’ਤੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਨੂੰ ਅਸੀਂ ਸਾਰੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਨਾਕਾਰਦੇ ਹਾਂ। ਉਨ੍ਹਾਂî ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਜੇਕਰ ਭਵਿੱਖ ’ਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਾਹਰ ਨਹੀਂ ਕਰਦੀ ਤਾਂ ਉਨ੍ਹਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ 21 ਫਰਵਰੀ ਦੇ ਬਾਅਦ ਬਠਿੰਡਾ ਵਿਚ ਸਥਾਈ ਰੂਪ ’ਚ ਧਰਨਾ ਲਾਇਆ ਜਾਵੇਗਾ ਅਤੇ ਪੰਜਾਬ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ, ਅਦਰਸ਼ ਕੁਮਾਰ, ਜਸਵੀਰ ਸਿੰਘ, ਰਣਜੀਤ ਸਿੰਘ, ਰਪਿੰਦਰ ਸਿੰਘ ਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/tPUO0wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/bzVNowAA

📲 Get Moga News on Whatsapp 💬