[patiala] - ਇਕਬਾਲ ਰਾਏ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਨੇ ਜ਼ਿਲੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ : ਰਾਜੂ ਖੰਨਾ

  |   Patialanews

ਫਤਿਹਗੜ੍ਹ ਸਾਹਿਬ (ਜੋਗਿੰਦਰਪਾਲ, ਗਰਗ)- ਯੂਥ ਅਕਾਲੀ ਦਲ ਆ ਰਹੀਆਂ ਆਗਾਮੀ ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਹੀ ਦਰਜ ਨਹੀਂ ਕਰਵਾਵੇਗਾ ਸਗੋਂ ਸੂਬੇ ਅੰਦਰ ਵੱਡੀ ਸ਼ਕਤੀ ਵਜੋਂ ਵੀ ਉੱਭਰੇਗਾ। ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਯੂਥ ਅਕਾਲੀ ਦਲ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਨਵ-ਨਿਯੁਕਤ ਦਿਹਾਤੀ ਪ੍ਰਧਾਨ ਇਕਬਾਲ ਸਿੰਘ ਰਾਏ ਦਾ ਮੂੰਹ ਮਿੱਠਾ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਯੂਥ ਅਕਾਲੀ ਦਲ ’ਚ ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਵਿਸ਼ੇਸ਼ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਚਡ਼੍ਹਦੀ ਕਲਾ ਲਈ ਦਿਨ-ਰਾਤ ਇਕ ਕੀਤਾ ਜਾਂਦਾ ਰਿਹਾ ਹੈ। ਰਾਜੂ ਖੰਨਾ ਨੇ ਕਿਹਾ ਕਿ ਇਕਬਾਲ ਸਿੰਘ ਰਾਏ ਵੱਲੋਂ ਐੱਸ. ਓ. ਆਈ. ਤੇ ਯੂਥ ਅਕਾਲੀ ਦਲ ’ਚ ਨਿਭਾਈਆਂ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਿਲਾ ਫਤਿਹਗਡ਼੍ਹ ਸਾਹਿਬ ਦੀ ਸੇਵਾ ਸੌਂਪੀ ਗਈ ਹੈ ਤੇ ਆਉਣ ਵਾਲੇ ਦਿਨਾਂ ’ਚ ਯੂਥ ਅਕਾਲੀ ਦਲ ਮਾਲਵਾ ਜ਼ੋਨ ਦਾ ਵਿਸਥਾਰ ਕਰ ਦਿੱਤਾ ਜਾਵੇਗਾ, ਜਿਸ ’ਚ ਮਿਹਨਤੀ ਤੇ ਸ਼੍ਰੋਮਣੀ ਅਕਾਲੀ ਦਲ ਲਈ ਕਾਰਜ ਕਰਨ ਵਾਲੇ ਨੌਜਵਾਨਾਂ ਨੂੰ ਮਾਲਵਾ ਜ਼ੋਨ, ਜ਼ਿਲਾ ਪੱਧਰੀ ਤੇ ਸਰਕਲ ਪੱਧਰ ਤੇ ਅਹੁਦੇ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਨਵ-ਨਿਯੁਕਤ ਪ੍ਰਧਾਨ ਇਕਬਾਲ ਸਿੰਘ ਰਾਏ ਤੋਂ ਆਸ ਪ੍ਰਗਟ ਕੀਤੀ ਕਿ ਜੋ ਜ਼ਿੰਮੇਵਾਰੀ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਉਸ ਨੂੰ ਸੌਂਪੀ ਗਈ ਹੈ ਉਹ ਉਸ ਤੋਂ ਵੀ ਅੱਗੇ ਹੋ ਕੇ ਕਾਰਜ ਕਰਦੇ ਰਹਿਣਗੇ। ਇਸ ਮੌਕੇ ਇਕਬਾਲ ਸਿੰਘ ਰਾਏ ਨੇ ਕਿਹਾ ਕਿ ਉਸ ਨੂੰ ਜੋ ਜ਼ਿੰਮੇਵਾਰੀ ਰਾਜੂ ਖੰਨਾ ਦੀ ਅਗਵਾਈ ’ਚ ਸੌਂਪੀ ਗਈ ਹੈ ਉਸ ’ਤੇ ਉਹ ਖਰਾ ਉੱਤਰਦੇ ਹੋਏ ਜ਼ਿਲੇ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ’ਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ, ਸੁਖਵੰਤ ਸਿੰਘ ਸੁੱਖੀ, ਚੇਅਰਮੈਨ ਪੀ. ਏ. ਡੀ. ਬੀ. ਦਰਸ਼ਨ ਸਿੰਘ ਬੱਬੀ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ, ਬੇਅੰਤ ਸਿੰਘ ਪਨਾਗ, ਮਨਜਿੰਦਰ ਸਿੰਘ ਕੁੰਨਰ, ਮਨਦੀਪ ਸਿੰਘ ਟਿਵਾਣਾ, ਜੱਗਾ ਸਿੰਘ ਭੋਲੀਆ, ਸੁਖਵੀਰ ਸਿੰਘ ਭੱਦਲਥੂਹਾ, ਗੁਰਿੰਦਰ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਨਰੈਣਗਡ਼੍ਹ ਤੇ ਬਲਪ੍ਰੀਤ ਸਿੰਘ ਭੱਦਲਥੂਹਾ ਆਦਿ ਹਾਜ਼ਰ ਸਨ।

ਫੋਟੋ - http://v.duta.us/Gl0IwgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/cSRbswAA

📲 Get Patiala News on Whatsapp 💬