[patiala] - ਕਾਂਗਰਸ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋਈ : ਚਨਾਰਥਲ

  |   Patialanews

ਫਤਿਹਗੜ੍ਹ ਸਾਹਿਬ (ਜੱਜੀ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਪਿਛਲੇ 2 ਸਾਲਾਂ ’ਚ ਸਰਕਾਰ ਨੇ ਜਨਤਾ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਤੇ ਵਿਕਾਸ ਕੰਮ ਵੀ ਠੱਪ ਪਏ ਹਨ, ਲੋਕ ਇਨਸਾਫ ਲਈ ਦਰ-ਦਰ ਦੀਆਂ ਠੋਕਰਾ ਖਾ ਰਹੇ ਹਨ, ਕਿਸਾਨ ਕਰਜ਼ੇ ਦੇ ਬੋਝ ਕਾਰਨ ਆਤਮ-ਹੱਤਿਆਵਾ ਕਰ ਰਹੇ ਹਨ, ਦਲਿਤਾਂ ’ਤੇ ਅੱਤਿਆਚਾਰ ਹੋ ਰਿਹਾ ਹੈ, ਮੁਲਾਜ਼ਮ ਵਰਗ ਸਡ਼ਕਾਂ ’ਤੇ ਟੈਂਟ ਲਗਾਈ ਬੈਠਾ ਹੈ, ਵਪਾਰੀ ਮੰਗਾਂ ਨਾ ਮੰਨੇ ਜਾਣ ਕਾਰਨ ਧਰਨੇ ਦੇ ਰਹੇ ਹਨ, ਹਰੇਕ ਘਰ ’ਚ ਇਕ ਵਿਅਕਤੀ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਹਰੇਕ ਕਿਸਾਨ, ਮਜ਼ਦੂਰ ਤੇ ਦਲਿਤ ਵਿਅਕਤੀ ਦਾ ਕਰਜ਼ਾ ਮੁਆਫ ਹੋਵੇ, ਜਿਸ ਕਿਸਾਨ ਨੇ ਆਤ-ਮਹੱਤਿਆ ਕੀਤੀ ਹੈ ਉਸ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਤੇ 10 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾਡ਼ ਕੀਤਾ ਹੈ ਤੇ 70 ਸਾਲ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਲਈਆਂ। ਲੋਕ ਕਾਂਗਰਸ ਦੀਆਂ ‘ਪਾਡ਼ੋ ਤੇ ਰਾਜ ਕਰੋ’ ਦੀ ਨੀਤੀ ਨੂੰ ਹੁਣ ਸਮਝ ਚੁੱਕੇ ਹਨ।

ਫੋਟੋ - http://v.duta.us/j2230gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/aD9q8gAA

📲 Get Patiala News on Whatsapp 💬