[patiala] - ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਨਾਲ ਹੀ ਵਾਪਰਦੇ ਹਨ ਹਾਦਸੇ : ਬਡੂੰਗਰ

  |   Patialanews

ਫਤਿਹਗੜ੍ਹ ਸਾਹਿਬ (ਜੱਜੀ)-ਅਸ਼ੋਕਾ ਸਕੂਲ ਸਰਹਿੰਦ ਮੰਡੀ ਵਿਖੇ 30ਵਾਂ ਟ੍ਰੈਫਿਕ ਹਫਤਾ ਮਨਾਏ ਜਾਣ ਮੌਕੇ ਜ਼ਿਲਾ ਟ੍ਰੈਫਿਕ ਪੁਲਸ ਦੇ ਇੰਚਾਰਜ ਇੰਦਰਪ੍ਰੀਤ ਸਿੰਘ ਬੰਡੂਗਰ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਨਸ਼ੇ ਕਰ ਕੇ ਗੱਡੀਆਂ ਚਲਾਉਣ ਨਾਲ ਹੀ ਜ਼ਿਆਦਾਤਰ ਹਾਦਸੇ ਵਾਪਰਦੇ ਹਨ। ਇਸ ਲਈ ਵਧ ਰਹੇ ਸਡ਼ਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਨ੍ਹਾਂ ਦੀ ਪਾਲਣਾ ਸਭ ਤੋਂ ਵੱਧ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਛੋਟੇ ਬੱਚਿਆਂ ਨੂੰ ਮੋਟਰਸਾਈਕਲ ਜਾਂ ਮੋਪੇਡ ਆਦਿ ਲੈ ਦਿੰਦੇ ਹਨ ਜੋ ਕਿ ਗਲਤ ਹੈ। ਬੱਚਿਆਂ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ ਅਤੇ ਲੋਕਾਂ ਨੂੰ ਨਸ਼ਾ ਕਰ ਕੇ ਵਾਹਨ ਨਹੀਂ ਚਲਾਉਣੇ ਚਾਹੀਦੇ। ਉਨ੍ਹਾਂ ਕਿਹਾ ਕਿ ਤੇਜ਼ ਰਫਤਾਰ ਗੱਡੀਆਂ, ਬਿਨਾਂ ਹੈਲਮੇਟ, ਮੋਟਰਸਾਈਕਲਾਂ ਦੇ ਸਲੰਸਰਾਂ ਵਿਚ ਪਟਾਕੇ ਮਾਰਨ ਵਾਲੇ, ਬਿਨਾਂ ਸੀਟ ਬੈਲਟ, ਬੱਸਾਂ ’ਚ ਪ੍ਰੈਸ਼ਰ ਹਾਰਨ ਲਗਾਉਣ ਵਾਲਿਆਂ ਸਮੇਤ ਅਨੇਕਾਂ ਲੋਕ ਟ੍ਰੈਫਿਕ ਨਿਯਮਾਂ ਦੀ ਉੁਲੰਘਣਾ ਕਰਦੇ ਹਨ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਬੱਚਿਆਂ ਨੂੰ ਇਕ ਟੈਲੀ ਫਿਲਮ ਵੀ ਦਿਖਾਈ ਗਈ।

ਫੋਟੋ - http://v.duta.us/cY6qPgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/BiNrJQAA

📲 Get Patiala News on Whatsapp 💬