[tarntaran] - ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

  |   Tarntarannews

ਵਲਟੋਹਾ (ਬਲਜੀਤ ਸਿੰਘ) : ਪੁਲਸ ਚੌਕੀ ਘਰਿਆਲਾ ਅਧੀਨ ਪੈਂਦੇ ਪੈਟਰੋਲ ਪੰਪ ਪੂਨੀਆ ਦੇ ਨੇੜੇ ਕਣਕ 'ਚੋਂ ਅਣਪਛਾਤੇ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਘਰਿਆਲਾ ਦੇ ਇੰਚਾਰਜ ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਚੌਂਕੀਦਾਰ ਪ੍ਰਗਟ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਪੈਟਰੋਲ ਪੰਪ ਦੇ ਨੇੜੇ ਕਣਕ ਦੇ ਖੇਤਾਂ 'ਚ ਇਕ ਨੌਜਵਾਨ ਡਿੱਗਾ ਪਿਆ ਹੈ। ਇਸੇ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੌਕੇ 'ਤੇ ਪੁੱਜ ਕੇ 108 ਐਂਬੂਲੈਂਸ ਦੀ ਮਦਦ ਨਾਲ ਨੌਜਵਾਨ ਸਿਵਲ ਹਸਪਤਾਲ ਪੱਟੀ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਅਜੇ ਤੱਕ ਕੋਈ ਸ਼ਨਾਖਤ ਨਹੀਂ ਹੋਈ, ਜਿਸ ਕਰਕੇ ਉਕਤ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਪੱਟੀ ਵਿਖੇ ਸ਼ਨਾਖਤ ਲਈ ਰੱਖਿਆ ਗਿਆ ਹੈ।

ਫੋਟੋ - http://v.duta.us/x2Wq7wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/dBDhwwAA

📲 Get Tarntaran News on Whatsapp 💬