[faridkot-muktsar] - ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ

  |   Faridkot-Muktsarnews

ਫਰੀਦਕੋਟ (ਪਵਨ, ਲਖਵੀਰ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤੇ ਲੋਕਾਂ ਨੂੰ ਸਡ਼ਕ ਦੁਰਘਟਨਾਵਾਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਟੀਮ ਦੇ ਇੰਚਾਰਜ ਏ.ਐੱਸ.ਆਈ. ਗੁਰਾਂਦਿੱਤਾ ਸਿੰਘ ਵੱਲੋਂ ਪਿੰਡ ਕੋਠੇ ਸੁਰਗਾਪੁਰੀ ਦੋਦਾ ਵਿਖੇ ਨਸ਼ਿਆਂ ਦੀ ਦਲ-ਦਲ ’ਚ ਫਸ ਰਹੀ ਨੌਜਵਾਨ ਪੀਡ਼ੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਸੈਮੀਨਾਰ ਲਾਇਆ ਗਿਆ। ਇੱਥੇ ਏ.ਐੱਸ.ਆਈ. ਗੁਰਾਂਦਿੱਤਾ ਸਿੰਘ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਸਾਡੇ ਪਰਿਵਾਰ ਰੁਲ ਜਾਂਦੇ ਹਨ। ਏ.ਐੱਸ.ਆਈ. ਕਾਸਮ ਅਲੀ ਨੇ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਹੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ ਤੇ ਸਡ਼ਕ ਦੁਰਘਟਨਾਵਾਂ ’ਚ ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਉਣ ਤੇ ਤੁਹਾਡੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ ਸਗੋਂ ਤੁਹਾਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਜਾਵੇਗਾ। ਨਾਇਬ ਸਿੰਘ ਵੱਲੋਂ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਗੀਤ ਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੁਮਨਦੀਪ ਕੁਮਾਰ ਮਾਈਕਲ ਨੇ ਦੱਸਿਆ ਕਿ ਜੇ ਕੋਈ ਤੁਹਾਡੇ ਆਲੇ-ਦੁਆਲੇ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿਓ ਤੇ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਤੋਂ ਬਾਅਦ ਪ੍ਰਾਜੈਕਟਰ ਰਾਹੀਂ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ’ਤੇ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਹੋਣ ਵਾਲੇ ਨੁਕਸਾਨਾਂ ਵਾਲੀਆਂ ਫਿਲਮਾਂ ਵਿਖਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਮੂਹ ਪੰਚਾਇਤ ਵੱਲੋਂ ਆਈ ਹੋਈ ਪੁਲਸ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।

ਫੋਟੋ - http://v.duta.us/uwN4pAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/rygJDwAA

📲 Get Faridkot-Muktsar News on Whatsapp 💬