[sangrur-barnala] - ਜਲਦ ਹੀ ਐਲਾਨੇ ਜਾਣਗੇ ਅਕਾਲੀ ਦਲ ਵੱਲੋਂ ਉਮੀਦਵਾਰ : ਗਾਬੜੀਆ

  |   Sangrur-Barnalanews

ਧੂਰੀ(ਦਵਿੰਦਰ)— ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਪਾਰਟੀਆਂ ਮੈਦਾਨ ਵਿਚ ਉਤਰ ਆਈਆਂ ਹਨ ਅਤੇ ਵੱਖ-ਵੱਖ ਪਾਰਟੀਆਂ ਵੋਟਰਾਂ ਨੂੰ ਆਪਣੇ ਨਾਲ ਜੋੜਨ ਦੇ ਕੰਮਾਂ ਵਿਚ ਜੁੱਟ ਗਈਆਂ ਹਨ। ਇਸੇ ਕੜੀ ਤਹਿਤ ਅੱਜ ਧੂਰੀ ਵਿਚ ਲੋਕਸਭਾ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ।

ਇਸ ਮੌਕੇ 'ਤੇ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਅਕਾਲੀ ਦਲ ਹੀ ਸਾਰੇ ਵਰਗਾਂ ਦੀ ਪਾਰਟੀ ਹੈ, ਜਦੋਂਕਿ ਝੂਠ ਬੋਲ ਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਨੇ ਗਰੀਬ ਅਤੇ ਪੱਛੜੀ ਸ਼੍ਰੇਣੀ ਦੀਆਂ ਸਾਰੀਆਂ ਸੁਵਿਧਾਵਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਨੂੰ ਅਕਾਲੀ ਦਲ ਨੇ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਦਾ ਬਦਲਾ ਪੰਜਾਬ ਦੇ ਲੋਕ ਚੋਣਾਂ ਵਿਚ ਜ਼ਰੂਰ ਲੈਣਗੇ। ਉਨ੍ਹਾਂ ਕਿਹਾ ਕਿ ਲੋਕਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਉਮੀਦਵਾਰ ਲੱਗਭਗ ਤਿਆਰ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਐਲਾਨ ਕਰ ਦਿੱਤਾ ਜਾਏਗਾ।

ਫੋਟੋ - http://v.duta.us/f9q4mAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/L2N2yAAA

📲 Get Sangrur-barnala News on Whatsapp 💬