[firozepur-fazilka] - ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

  |   Firozepur-Fazilkanews

ਫਿਰੋਜ਼ਪੁਰ (ਕੁਮਾਰ,ਪਰਮਜੀਤ)-ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ 2019 ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਯੁਕਤ ਡਾਇਰੈਕਟਰ ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ (ਹਾਈਡਰੋਲੋਜੀ) ਡਾ. ਰਾਜੇਸ਼ ਵਸ਼ਿਸ਼ਟ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਖੇਤੀਬਾਡ਼ੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਵੀ ਅਪਣਾਉਣ। ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਹੋਰ ਫ਼ਸਲਾਂ ਵੱਲ ਆਪਣਾ ਰੁਝਾਨ ਵਧਾਉਣ ਅਤੇ ਖੇਤੀ ਆਧਾਰਿਤ ਸਹਾਇਕ ਧੰਦੇ ਵੀ ਅਪਣਾਉਣ, ਜਿਸ ਨਾਲ ਜਿਥੇ ਸੂਬੇ ਅਤੇ ਦੇਸ਼ ਵਿਚ ਅਨਾਜ ਪਦਾਰਥਾਂ ਦੀ ਮੰਗ ਪੂਰੀ ਹੋਵੇਗੀ, ਉਥੇ ਹੀ ਕਿਸਾਨਾਂ ਦੀ ਆਮਦਨ ’ਚ ਵੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਫਸਲਾਂ ਦੇ ਨਾਡ਼ ਨੂੰ ਬਿਲਕੁਲ ਨਾ ਸਾਡ਼ਨ, ਇਸ ਨਾਲ ਜਿਥੇ ਅਸੀਂ ਕਾਨੂੰਨ ਦੀ ਪਾਲਣਾ ਕਰਾਂਗੇ, ਉਥੇ ਅੱਗ ਦੇ ਧੂੰਏਂ ਕਾਰਨ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਕੁਝ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਪਿੰਡਾਂ ਦੇ ਖੇਤਾਂ ’ਚੋਂ ਚੋਰੀ ਹੋ ਰਹੇ ਟਰਾਂਸਫਾਰਮਰਾਂ, ਕੇਬਲਾਂ ਅਤੇ ਮੋਟਰਾਂ ਆਦਿ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪੁਲਸ ਮੁਖੀ ਨਾਲ ਇਸ ਬਾਰੇ ਗੱਲਬਾਤ ਕਰ ਕੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ। ਮੁੱਖ ਖੇਤੀਬਾਡ਼ੀ ਅਫਸਰ ਫਿਰੋਜ਼ਪੁਰ ਡਾ. ਗੁਰਮੇਲ ਸਿੰਘ ਨੇ ਖੇਤੀਬਾਡ਼ੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਹਾ ਕਿ ਸਾਉਣੀ 2019 ਦੌਰਾਨ ਖਾਦ ਅਤੇ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਅਤੇ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿਚ ਖਾਦਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਦੀਆਂ ਫਸਲਾਂ ਦਾ ਵਧ ਝਾਡ਼ ਲੈਣ ਲਈ ਖੇਤੀਬਾਡ਼ੀ ਵਿਭਾਗ ਅਤੇ ਖੇਤੀਬਾਡ਼ੀ ਯੂਨੀਵਰਸਿਟੀ ਅਨੁਸਾਰ ਹੀ ਖਾਦਾਂ, ਬੀਜਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਖੇਤੀਬਾਡ਼ੀ ਵਿਭਾਗ, ਪੰਜਾਬ ਐਗਰੀਕਲਚਰ, ਬਾਗਬਾਨੀ, ਸਿਹਤ ਵਿਭਾਗ, ਮਾਰਕਫੈੱਡ, ਭੂਮੀ ਤੇ ਜਲ ਸੰਭਾਲ, ਪਸ਼ੂ ਪਾਲਣ, ਮੱਛੀ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਲਾਈਆਂ ਗਈਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ ਗਿਆ ਅਤੇ ਸਬੰਧਤ ਵਿਭਾਗਾਂ ਤੋਂ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ ਗਈ। ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਭਾਗ ਲੈਂਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ। (ਕੁਮਾਰ)

ਫੋਟੋ - http://v.duta.us/aMl9wwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/DEYyPgAA

📲 Get Firozepur-Fazilka News on Whatsapp 💬