[bhatinda-mansa] - ਗੁਰੂ ਕਾਸ਼ੀ ’ਵਰਸਿਟੀ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

  |   Bhatinda-Mansanews

ਬਠਿੰਡਾ (ਮੁਨੀਸ਼)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਧੀਨ ਚਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਅਤੇ ਕਾਲਜ ਆਫ ਬੇਸਿਕ ਸਾਇੰਸ ਵੱਲੋਂ ਡਾ. ਆਸ਼ਾ ਯਾਦਵ ਅਤੇ ਡਾ. ਜਸਵਿੰਦਰ ਕੌਰ, ਡੀਨ ਡਾ. ਆਰ. ਕੇ ਗੁਪਤਾ ਤੇ ਡਿਪਟੀ ਡੀਨ ਡਾ. ਅਮਰਦੀਪ ਪੌਲ ਦੀ ਸੁਚੱਜੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ’ ਤੇ ਵਿਗਿਆਨ ਮੇਲਾ ਆਯੋਜਿਤ ਕੀਤਾ ਗਿਆ । ਜਿਸ ਵਿਚ ਯੂਨੀਵਰਸਟੀ ਦੇ ਵਾਈਸ ਚਾਂਸਲਰ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ, ਵਿਗਿਆਨ ਦਿਵਸ ਦੀ ਮਹੱਤਤਾ ਨੂੰ ਦਰਸਾਉਦੇ ਪੋਸਟਰ ਬਣਾਉਣਾ ਤੇ ਕੁਇਜ਼ ਮੁਕਾਬਲੇ ਕਰਵਾਏ ਗਏ । ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵਿਗਿਆਨ ਨਾਲ ਸਬੰਧਿਤ ਵਰਕਿੰਗ ਮਾਡਲ ਵੀ ਬਣਾਏ । ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਵਿਗਿਆਨ ਅਤੇ ਵਿਗਿਆਨਕ ਤਰੀਕਿਆਂ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੂੰ ਅਧਿਆਪਨ ਲਈ ਵਿਗਿਆਨਕ ਸੋਚ ਅਪਨਾਉਣ ਲਈ ਪ੍ਰੇਰਿਤ ਕੀਤਾ । ਅੰਤ ਵਿਚ ਡਾ. ਆਸ਼ਾ ਯਾਦਵ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਅਜਿਹੇ ਪ੍ਰੋਗਰਾਮ ਕਰਵਾਉਣ ਲਈ ਪ੍ਰੇਰਿਤ ਕੀਤਾ । ਡੀਨ ਡਾ. ਆਰ. ਕੇ ਗੁਪਤਾ ਤੇ ਡਾ. ਅਮਰਦੀਪ ਪੌਲ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ। ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਫੋਟੋ - http://v.duta.us/zHQJEQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/4ylzYQAA

📲 Get Bhatinda-Mansa News on Whatsapp 💬