[chandigarh] - ਮੱਛਲੀ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ : ਸ਼ਰਮਾ

  |   Chandigarhnews

ਚੰਡੀਗੜ੍ਹ (ਨਿਆਮੀਆਂ)-ਪਿੰਡ ਮੱਛਲੀ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਹੋਈ ਹੈ, ਜੋ ਕਿ ਜਲਦੀ ਹੀ ਪੰਚਾਇਤ ਨੂੰ ਸੌਂਪ ਦਿੱਤੀ ਜਾਵੇਗੀ। ਇਸ ਰਾਸ਼ੀ ਨਾਲ ਪਿੰਡ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ, ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਤ ਕਰਕੇ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਗੱਲ ਦੀ ਜਾਣਕਾਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦਿੰਦਿਆਂ ਦੱਸਿਆ ਕਿ ਸਿੱਧੂ ਵਲੋਂ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੀ ਰਾਸ਼ੀ ਨਾਲ ਪਿੰਡ ਵਿਚ ਅਧੂਰੇ ਪਏ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਸ੍ਰੀ ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਸਿੱਧੂ ਵਲੋਂ ਜੋ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ’ਤੇ ਖਰਾ ਉਤਰਿਆ ਜਾਵੇਗਾ। ਹਲਕੇ ਵਿਚ ਪੈਂਦੀਆਂ ਲਿੰਕ ਸਡ਼ਕਾਂ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ ਅਤੇ ਖਸਤਾ ਹਾਲਤ ਸਡ਼ਕਾਂ ਦੀ ਮੁਰੰਮਤ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇਗੀ। ਇਸ ਦੌਰਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮੈਂਬਰ ਜ਼ਿਲਾ ਪ੍ਰੀਸ਼ਦ ਹਰਚੰਦ ਸਿੰਘ ਗਿੱਲ ਸਰਪੰਚ ਲਾਂਡਰਾ, ਗੁਰਮੁੱਖ ਸਿੰਘ, ਸਰਪੰਚ ਨਿਊ ਲਾਂਡਰਾਂ, ਬਲਰਾਮ ਸ਼ਰਮਾ ਸਰਪੰਚ ਮੱਛਲੀ ਕਲਾਂ, ਸੋਹਨ ਲਾਲ ਸ਼ਰਮਾ ਮੱਛਲੀ ਕਲਾਂ ਅਤੇ ਜੈ ਕਿਸ਼ਨ ਵਰਮਾ ਝੰਜੇਡ਼ੀ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਫੋਟੋ - http://v.duta.us/83zNigAA

ਇਥੇ ਪਡ੍ਹੋ ਪੁਰੀ ਖਬਰ — - http://v.duta.us/OQPiVAAA

📲 Get Chandigarh News on Whatsapp 💬