[faridkot-muktsar] - ਮਲੋਟ ਵਿਧਾਨ ਸਭਾ ਹਲਕੇ ’ਚ 2 ਸਾਲਾਂ ’ਚ 105 ਕਰੋਡ਼ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਏ : ਭੱਟੀ

  |   Faridkot-Muktsarnews

ਫਰੀਦਕੋਟ (ਜੁਨੇਜਾ/ਸ਼ਾਂਤ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਤੋਂ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਲੋਟ ਵਿਧਾਨ ਸਭਾ ਹਲਕੇ ’ਚ ਪਿਛਲੇ 2 ਸਾਲਾਂ ਵਿਚ 105 ਕਰੋਡ਼ ਰੁਪਏ ਤੋਂ ਵੱਧ ਫੰਡ ਵਿਕਾਸ ਪ੍ਰਾਜੈਕਟਾਂ ਲਈ ਦਿੱਤੇ ਗਏ ਹਨ, ਜਦਕਿ ਸਮਾਜਕ ਭਲਾਈ ਸਕੀਮਾਂ ਤਹਿਤ ਦਿੱਤੇ ਗਏ 72 ਕਰੋਡ਼ ਰੁਪਏ ਦੇ ਲਾਭ ਇਸ ਤੋਂ ਵੱਖਰੇ ਹਨ। ®ਡਿਪਟੀ ਸਪੀਕਰ ਭੱਟੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਹੀ ਉਨ੍ਹਾਂ ਦਾ ਮੁੱਖ ਏਜੰਡਾ ਹੈ ਅਤੇ ਉਨ੍ਹਾਂ ਦੀ ਤਰਜੀਹ ਰਹੀ ਹੈ ਕਿ ਸਮਾਜਕ ਭਲਾਈ ਸਕੀਮਾਂ ਦਾ ਲਾਭ ਲੋਡ਼ਵੰਦ ਲੋਕਾਂ ਤੱਕ ਸਿੱਧੇ ਤੌਰ ’ਤੇ ਬਿਨਾਂ ਕਿਸੇ ਰੋਕ-ਟੋਕ ਦੇ ਪੁੱਜੇ। 2 ਸਾਲ ਪਹਿਲਾਂ ਜਦੋਂ ਤੋਂ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣੀ ਹੈ, ਮਲੋਟ ਹਲਕੇ ਦੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਗਏ ਹਨ। ਇਸ ਇਲਾਕੇ ਦੀ ਸਭ ਤੋਂ ਵੱਡੀ ਮੰਗ ਸਰਕਾਰੀ ਕਾਲਜ ਦੀ ਸੀ ਕਿਉਂਕਿ ਇਸ ਇਲਾਕੇ ’ਚ ਕੋਈ ਵੀ ਸਰਕਾਰੀ ਕਾਲਜ ਨਹੀਂ ਸੀ। ਸੂਬਾ ਸਰਕਾਰ ਨੇ ਸਰਕਾਰੀ ਕਾਲਜ ਲਈ 1200.82 ਲੱਖ ਰੁਪਏ ਦਾ ਬਜਟ ਪ੍ਰਵਾਨ ਕੀਤਾ ਅਤੇ ਪਿੰਡ ਦਾਨੇਵਾਲਾ ਵਿਚ ਇਸ ਦਾ ਨਿਰਮਾਣ ਸ਼ੁਰੂ ਵੀ ਹੋ ਚੁੱਕਾ ਹੈ ਤੇ ਸਤੰਬਰ-2019 ਤੱਕ ਇਹ ਕਾਲਜ ਬਣ ਕੇ ਤਿਆਰ ਹੋ ਜਾਵੇਗਾ। ਇਸੇ ਤਰ੍ਹਾਂ ਸਕੂਲਾਂ ’ਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਹਲਕੇ ਵਿਚ 94.61 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ 1237 ਵਿਦਿਆਰਥਣਾਂ ਨੂੰ ‘ਮਾਈ ਭਾਗੋ ਵਿੱਦਿਆ ਸਕੀਮ’ ਤਹਿਤ ਸਾਈਕਲਾਂ ਵੰਡੀਆਂ ਗਈਆਂ ਹਨ। ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਇਸ ਇਲਾਕੇ ਦੀ ਆਰਥਕਤਾ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ’ਤੇ ਨਿਰਭਰ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਪਿੰਡ ਈਨਾ ਖੇਡ਼ਾ ਵਿਖੇ 6.23 ਕਰੋਡ਼ ਰੁਪਏ ਦੀ ਲਾਗਤ ਨਾਲ ਮੱਛੀ ਪਾਲਣ ਸਬੰਧੀ ਡੈਮੋਸਟਰੇਸ਼ਨ-ਕਮ-ਫਾਰਮਰ ਟਰੇਨਿੰਗ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਇਸ ਦਾ 90 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ। ਪਿੰਡਾਂ ’ਚ ਪੀਣ ਵਾਲੇ ਪਾਣੀ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਲਈ ਪਿਛਲੇ 2 ਸਾਲਾਂ ’ਚ 19.04 ਕਰੋਡ਼ ਰੁਪਏ ਹਲਕੇ ਲਈ ਜਾਰੀ ਹੋਏ ਹਨ। ਇਸੇ ਤਰ੍ਹਾਂ ਹਲਕੇ ’ਚੋਂ ਲੰਘਦੇ ਕੌਮੀ ਸ਼ਾਹ ਮਾਰਗਾਂ ਦੇ ਨਵੀਨੀਕਰਨ ਲਈ 2.73 ਕਰੋਡ਼ ਰੁਪਏ ਦੇ ਕੰਮ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ 31.17 ਕਰੋਡ਼ ਰੁਪਏ ਦੀ ਲਾਗਤ ਨਾਲ 242 ਕਿਲੋਮੀਟਰ ਲੰਬੀਆਂ ਦਿਹਾਤੀ ਸੰਪਰਕ ਸਡ਼ਕਾਂ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾ ਰਿਹਾ ਹੈ। îਮਲੋਟ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਸ. ਭੱਟੀ ਨੇ ਦੱਸਿਆ ਕਿ 2.25 ਕਰੋਡ਼ ਰੁਪਏ ਸ਼ਹਿਰ ਦੀਆਂ ਗਲੀਆਂ ’ਚ ਇੰਟਰਲਾਕ ਟਾਈਲਾਂ ਲਾਉਣ ਲਈ ‘ਪੰਜਾਬ ਇਨਵਾਇਰਨਮੈਂਟ ਡਿਵੈੱਲਪਮੈਂਟ ਸਕੀਮ’ ਤਹਿਤ, ਜਦਕਿ 4.36 ਕਰੋਡ਼ ਰੁਪਏ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਤੇ ਸਟਰੀਟ ਲਾਈਟਾਂ ’ਤੇ ਖਰਚ ਕੀਤੇ ਜਾ ਰਹੇ ਹਨ। ਲਗਭਗ 1 ਕਰੋਡ਼ ਰੁਪਏ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ’ਚੋਂ ਮਲੋਟ ਦੇ ਵਿਕਾਸ ਲਈ ਦਿੱਤੇ ਹਨ। ਇਸੇ ਤਰ੍ਹਾਂ 558 ਲਾਭਪਾਤਰੀਆਂ ਨੂੰ ‘ਆਵਾਸ ਯੋਜਨਾ’ ਤਹਿਤ 70.20 ਲੱਖ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਸੇ ਤਰ੍ਹਾਂ ਮਾਰਕੀਟ ਕਮੇਟੀ ਮਲੋਟ ਵੱਲੋਂ 4.57 ਕਰੋਡ਼ ਰੁਪਏ ਦੀ ਲਾਗਤ ਨਾਲ ਮੁੱਖ ਦਾਣਾ ਮੰਡੀ ’ਚ ਸਹੂਲਤਾਂ ਵਿਚ ਵਾਧੇ ਤੋਂ ਇਲਾਵਾ ਪਿੰਡ ਭੁਲੇਰੀਆਂ ਵਿਖੇ ਫਡ਼੍ਹ ਦਾ ਵਾਧਾ, ਬਾਂਮ ਅਤੇ ਖਾਨੇ ਕੀ ਢਾਬ ਵਿਖੇ ਸ਼ੈੱਡ ਦਾ ਨਿਰਮਾਣ ਆਦਿ ਕੰਮ ਕਰਵਾਏ ਜਾਣੇ ਹਨ। ਜੰਗਲਾਤ ਵਿਭਾਗ ਵੱਲੋਂ 49.82 ਲੱਖ ਰੁਪਏ ਦੀ ਲਾਗਤ ਨਾਲ ਹਲਕੇ ’ਚ 1,71,744 ਬੂਟੇ ਲਾਏ ਗਏ ਹਨ ਅਤੇ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰੇਕ ਪਿੰਡ ਵਿਚ 550-550 ਬੂਟੇ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 4.87 ਕਰੋਡ਼ ਰੁਪਏ ਦੇ ਕੰਮ ਕਰਵਾਏ ਗਏ ਹਨ, ਜਦ ਕਿ 8.18 ਕਰੋਡ਼ ਰੁਪਏ ਦੀ ਲਾਗਤ ਨਾਲ ਬਣੇ ਬਿਜਲੀ ਗਰਿੱਡ ਦਾ ਉਦਘਾਟਨ ਵੀ ਅੱਜ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕਰਜ਼ੇ ’ਚ ਡੁੱਬੇ ਕਿਸਾਨਾਂ ਦੀ ਬਾਂਹ ਫਡ਼ਨ ਲਈ ਸ਼ੁਰੂ ਕੀਤੀ ਗਈ ‘ਕਿਸਾਨ ਕਰਜ਼ਾ ਮੁਆਫੀ’ ਸਕੀਮ ਦਾ ਜ਼ਿਕਰ ਕਰਦਿਆਂ ਡਿਪਟੀ ਸਪੀਕਰ ਨੇ ਦੱਸਿਆ ਕਿ ਹਲਕਾ ਮਲੋਟ ਵਿਚ 4,261 ਕਿਸਾਨਾਂ ਦਾ 24.94 ਕਰੋਡ਼ ਦਾ ਕਰਜ਼ਾ ਮੁਆਫ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਪਡ਼ਾਅਵਾਰ ਤਰੀਕੇ ਨਾਲ ਲਾਗੂ ਕੀਤੀ ਜਾ ਰਹੀ ਹੈ ਅਤੇ ਇਕ ਵੀ ਯੋਗ ਕਿਸਾਨ ਇਸ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸੇ ਤਰ੍ਹਾਂ ਆਸ਼ੀਰਵਾਦ ਸਕੀਮ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕੇ ’ਚ 182.61 ਲੱਖ ਰੁਪਏ ਦੀ ਮਦਦ ਇਸ ਸਕੀਮ ਤਹਿਤ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਮਲੋਟ ਦੇ ਵਿਕਾਸ ਲਈ ਸੂਬਾ ਸਰਕਾਰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਇਸ ਦੌਰਾਨ ਮਲੋਟ ਦੇ ਐੱਸ. ਡੀ. ਐੱਮ. ਗੋਪਾਲ ਸਿੰਘ, ਐੱਸ. ਪੀ. ਇਕਬਾਲ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਭੱਟੀ, ਨੱਥੂ ਰਾਮ ਗਾਂਧੀ, ਸ਼ਿਵ ਕੁਮਾਰ ਸ਼ਿਵਾ ਆਦਿ ਹਾਜ਼ਰ ਸਨ।

ਫੋਟੋ - http://v.duta.us/XZveGwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/dpq8wgAA

📲 Get Faridkot-Muktsar News on Whatsapp 💬