[gurdaspur] - ਬੱਚਿਆਂ ਦੇ ਉੱਜਵਲ ਭਵਿੱਖ ਲਈ ਮਾਪਿਆਂ ਦਾ ਸਾਥ ਜ਼ਰੂਰੀ : ਪੀਟਰ

  |   Gurdaspurnews

ਗੁਰਦਾਸਪੁਰ (ਮਠਾਰੂ)-ਬੇਰਿੰਗ ਸਕੂਲ ਬਟਾਲਾ ਵਿਖੇ ਬੁੱਕਾ ਦੇ ਸੈਕਟਰੀ ਡਾ. ਡੈਰਿਕ ਤੇ ਸਕੂਲ ਦੇ ਪ੍ਰਿੰਸੀਪਲ ਐੱਚ. ਐੱਲ. ਪੀਟਰ ਦੀ ਰਹਿਨੁਮਾਈ ਹੇਠ ਨਰਸਰੀ ਦੇ ਬੱਚਿਆਂ ਦੇ ਸਵਾਗਤ ਲਈ ਇਕ ਬਹੁਤ ਹੀ ਖੂਬਸੂਰਤ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ’ਚ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ। ਇਸ ਦੌਰਾਨ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਦਾ ਭਰਪੂਰ ਆਨੰਦ ਮਾਣਿਆ ਗਿਆ। ਇਸ ਮੌਕੇ ਪ੍ਰਿੰਸੀਪਲ ਐੱਚ. ਐੱਲ. ਪੀਟਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਮੱਦੇਨਜ਼ਰ ਰਖਦਿਆਂ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਹਨਤ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ, ਜਦਕਿ ਮਾਪਿਆਂ ਦਾ ਸਹਿਯੋਗ ਹੋਣਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ

ਫੋਟੋ - http://v.duta.us/AMAoggAA

ਇਥੇ ਪਡ੍ਹੋ ਪੁਰੀ ਖਬਰ — - http://v.duta.us/kkQ2ZAAA

📲 Get Gurdaspur News on Whatsapp 💬