[hoshiarpur] - ਕਾਂਗਰਸ ਨੇ ਦੇਸ਼ ਨੂੰ ਹਰ ਖੇਤਰ ’ਚ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ : ਕੁਲਵਿੰਦਰ ਰਸੂਲਪੁਰ

  |   Hoshiarpurnews

ਹੁਸ਼ਿਆਰਪੁਰ (ਮੁੱਗੋਵਾਲ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲਡ਼ਨ ਲਈ ਕਾਂਗਰਸ ਪਾਰਟੀ ਦੀ ਹਾਈਕਮਾਂਡ ਕੋਲ ਆਪਣਾ ਦਾਅਵਾ ਪੇਸ਼ ਕਰਨ ਵਾਲੇ ਮਾਤਾ ਚਿੰਤ ਕੌਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਰਸੂਲਪੁਰ ਨੇ ਅੱਜ ਮਾਹਿਲਪੁਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਜਿਥੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ, ਉਥੇ ਆਜ਼ਾਦੀ ਤੋਂ ਬਾਅਦ ਲੰਬਾ ਸਮਾਂ ਰਾਜ ਕਰਦੇ ਹੋਏ ਦੇਸ਼ ਨੂੰ ਹਰ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਇਆ, ਜਿਸ ਕਰ ਕੇ ਦੇਸ਼ ਵਾਸੀ ਅੱਜ ਵੀ ਇਸ ਪਾਰਟੀ ਦੇ ਸੂਝਵਾਨ ਆਗੂਆਂ ਦੀ ਦੇਸ਼ ਭਗਤੀ ’ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਰਾਜ ’ਚ ਪੰਜਾਬ ਨੂੰ ਕਰਜ਼ਾਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਇਸ ਦੇ ਬਾਵਜੂਦ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜ ਜਾਰੀ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਤਾ ਚਿੰਤ ਕੌਰ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਅਨੇਕਾਂ ਆਰਥਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀਆਂ ਲਡ਼ਕੀਆਂ ਦੇ ਵਿਆਹ ਕੀਤੇ ਗਏ ਹਨ। ਸਕੂਲਾਂ-ਕਾਲਜਾਂ ਵਿਚ ਚੱਲ ਰਹੇ ਕੰਮਾਂ ਵਿਚ ਸਹਾਇਤਾ ਕੀਤੀ ਗਈ ਹੈ ਤੇ ਧਾਰਮਕ ਤੇ ਸਮਾਜਕ ਜਥੇਬੰਦੀਆਂ ਨੂੰ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਂਡ ਲੋਕ ਸਭਾ ਹੁਸ਼ਿਆਰਪੁਰ ਤੋਂ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਭਰਪੂਰ ਸਮਰਥਨ ਨਾਲ ਇਸ ਹਲਕੇ ਤੋਂ ਜਿੱਤ ਪ੍ਰਾਪਤ ਕਰਨਗੇ।

ਫੋਟੋ - http://v.duta.us/-KOZOAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/_ieCSQAA

📲 Get Hoshiarpur News on Whatsapp 💬