[kapurthala-phagwara] - ਪ੍ਰਕਾਸ਼ ਪੁਰਬ ਮੌਕੇ ਪੰਜਾਬ ’ਚ ਮੁਕੰਮਲ ਸ਼ਰਾਬਬੰਦੀ ਕੀਤੀ ਜਾਵੇ : ਖਾਲਸਾ

  |   Kapurthala-Phagwaranews

ਕਪੂਰਥਲਾ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਧਾਰਮਿਕ ਸਭਾ ਸੋਸਾਇਟੀਆਂ ਦੀ ਮੀਟਿੰਗ ਬਾਬਾ ਸ਼ਿੰਦਰ ਸਿੰਘ ਸਭਰਾਅ ਦੀ ਅਗਵਾਈ ਹੇਠ ਹੋਈ। ਇਸ ਸਮੇਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸੇਵਾ ਸੋਸਾਇਟੀ ਦੇ ਪ੍ਰਧਾਨ ਜਥੇ. ਪਰਮਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਸੱਚਾ ਸਿੱਖ ਹੋਣ ਦੇ ਨਾਤੇ ਪੂਰੇ ਪੰਜਾਬ ’ਚ ਸ਼ਰਾਬਬੰਦੀ ਕਰਨ ਦਾ ਫੈਸਲਾ ਕੈਬਨਿਟ ’ਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਤਾਂ ਦਿੱਤਾ ਹੋਇਆ ਹੈ ਪਰ ਸਿਰਫ ਕਾਗਜ਼ਾਂ ’ਚ ਹੀ। ਜਦਕਿ ਹਕੀਕਤ ’ਚ ਗੁਰੂ ਨਗਰੀ ਦੇ ਚਾਰੇ ਪਾਸੇ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਸ਼ਹਿਰ ’ਚ ਪ੍ਰਵੇਸ਼ ਹੁੰਦੇ ਹੀ ਸੰਗਤਾਂ ਦੇ ਮੱਥੇ ਲੱਗਦੀਆਂ ਹਨ। ਜਿਸ ਬਾਰੇ ਵੀ ਧਿਆਨ ਦੇਣ ਦੀ ਲੋਡ਼ ਹੈ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸਭ ਤੋਂ ਅਹਿਮ ਗੁਰਬਾਣੀ ਦੇ ਪ੍ਰਗਟ ਅਸਥਾਨ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਨਾਲ ਪਵਿੱਤਰ ਵੇਈਂ ’ਤੇ ਛੋਟਾ ਪੁਲ ਜ਼ਰੂਰ ਬਣਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗੁਰਦੁਆਰਾ ਸੰਤਘਾਟ ਸਾਹਿਬ ਨੂੰ ਜਾਂਦਾ ਰਸਤਾ ਡਬਲ ਕੀਤਾ ਜਾਵੇ ਕਿਉਂਕਿ ਪਹਿਲਾਂ ਜੋ ਰਸਤਾ ਜਾਂਦਾ ਹੈ। ਇਸ ਮੌਕੇ ਜਥੇ. ਭੁਪਿੰਦਰ ਸਿੰਘ ਖਾਲਸਾ, ਗੁਰੂ ਨਾਨਕ ਸੇਵਕ ਜਥੇ ਦੇ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ, ਨਿਰਵੈਰ ਖਾਲਸਾ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਥਿੰਦ ਬੂਲਪੁਰ, ਸੂਰਤ ਸਿੰਘ ਮਿਰਜਾਪੁਰ, ਭਾਈ ਲਖਵਿੰਦਰ ਸਿੰਘ ਗ੍ਰੰਥੀ, ਜਸਵੀਰ ਸਿੰਘ, ਦਵਿੰਦਰ ਸਿੰਘ, ਮੁਖਤਾਰ ਸਿੰਘ, ਚਰਨਜੀਤ ਸਿੰਘ, ਜੋਗਿੰਦਰ ਸਿੰਘ ਚੱਕਾਂ, ਲਖਵਿੰਦਰ ਸਿੰਘ, ਦੀਪਕ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/ztFTIwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/yw50mgAA

📲 Get Kapurthala-Phagwara News on Whatsapp 💬