[ludhiana-khanna] - ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸ. ਐੱਚ. ਓ

  |   Ludhiana-Khannanews

ਖੰਨਾ (ਸੁਖਵੀਰ)-ਪੁਲਸ ਥਾਣਾ ਦੋਰਾਹਾ ਦੇ ਐੱਸ. ਐੱਚ. ਓ. ਇੰਸਪੈਕਟਰ ਕਰਨੈਲ ਸਿੰਘ ਨੇ ‘ਜਗ ਬਾਣੀ’ ਨਾਲ ਇਕ ਵਿਸ਼ੇਸ਼ ਮੁਲਾਕਾਤ ਸਮੇਂ ਗੱਲਬਾਤ ਕਰਿਦਆਂ ਗਲਤ ਅਨਸਰਾਂ ਨੂੰ ਤਾਡ਼ਨਾ ਕੀਤੀ ਕਿ ਇਲਾਕੇ ਅੰਦਰ ਘੁੰਮ ਰਹੇ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਅਤੇ ਇਲਾਕੇ ’ਚ ਨਸ਼ਾ ਵੇਚਣ ਜਾਂ ਖਰੀਦਣ ਵਾਲਿਆਂ ਨੂੰ ਦੋਰਾਹਾ ਪੁਲਸ ਵਲੋਂ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ਨਸ਼ੇ ਦੇ ਮਾਮਲੇ ’ਚ ਕਿਸੇ ਵੀ ਰਾਜਸੀ ਆਗੂ ਦੀ ਸਿਫਾਰਿਸ਼ ਨਹੀਂ ਮੰਨੀ ਜਾਵੇਗੀ। ਇੰਸ. ਕਰਨੈਲ ਸਿੰਘ ਨੇ ਕਿਹਾ ਅਤੇ ਸ਼ਹਿਰ ਅਤੇ ਇਲਾਕੇ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਮੇਸ਼ਾ ਕਾਬੂ ’ਚ ਰੱਖਿਆ ਜਾਵੇਗਾ। ਉਨ੍ਹਾਂ ਕਾਲਜਾਂ, ਸਕੂਲਾਂ ਅੱਗੇ ਗੇਡ਼ੇ ਮਾਰਨ ਅਤੇ ਮੋਟਰਸਾਈਕਲਾਂ ’ਤੇ ਪਟਾਕੇ ਮਾਰਨ ਵਾਲੇ ਨੌਜਵਾਨਾਂ ਨੂੰ ਸਖਤ ਤਾਡ਼ਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਜਿਹਾ ਕਰਦਾ ਭਵਿੱਖ ’ਚ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਸਮਾਜਿਕ ਬੁਰਾਈਆਂ ਨੂੰ ਨੱਥ ਪਾਉਣ ਲਈ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਤੇ ਕਿਹਾ ਕਿ ਜੇਕਰ ਕੋਈ ਵੀ ਇਲਾਕੇ ’ਚ ਨਸ਼ਾ ਵੇਚਦਾ ਹੈ ਤਾਂ ਉਸਦੀ ਤੁਰੰਤ ਪੁਲਸ ਨੂੰ ਇਤਲਾਹ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ ਕਿਉਂਕਿ ਪੁਲਸ ਪਬਲਿਕ ਦਾ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/0ja5-gAA

📲 Get Ludhiana-Khanna News on Whatsapp 💬