[patiala] - ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕਡ਼ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਅੱਜ ਆਰੰਭ

  |   Patialanews

ਫਤਿਹਗੜ੍ਹ ਸਾਹਿਬ (ਜਗਦੇਵ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਨਿੰਮ ਸਾਹਿਬ ਆਕਡ਼ (ਪਟਿਆਲਾ) ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਵਿਚ ਵਿੱਦਿਆ ਦੇ ਪ੍ਰਸਾਰ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ 5 ਮਾਰਚ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਸਿੱਧੂ ਨੇ ਦੱਸਿਆ ਕਿ 7 ਮਾਰਚ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਉਚੇਰੀ ਸਿੱਖਿਆ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖਡ਼ਾ, ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਰਨੈਲ ਸਿੰਘ ਕਰਤਾਰਪੁਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਅਵਤਾਰ ਸਿੰਘ ਸੈਂਪਲਾ, ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ ਵੀ ਇਸ ਧਾਰਮਕ ਸਮਾਗਮ ਵਿਚ ਸ਼ਿਕਰਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਫੋਟੋ - http://v.duta.us/H--AUQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/QXVsMgAA

📲 Get Patiala News on Whatsapp 💬