[sangrur-barnala] - ਦੋਸ਼ੀਆਂ ਦੀ ਗ੍ਰਿਫਤਾਰੀ ਲਈ ਧਰਨਾ ਦੂਜੇ ਦਿਨ ਵੀ ਜਾਰੀ

  |   Sangrur-Barnalanews

ਸੰਗਰੂਰ (ਗਰਗ)-ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਲੇਹਲ ਕਲਾਂ ਵਿਖੇ ਪਿਛਲੇ ਦਿਨੀਂ ਪੁਲਸ ਦੀ ਗ੍ਰਿਫਤ ’ਚੋਂ ਫਰਾਰ ਹੋਏ ਨੌਜਵਾਨ ਜਗਸੀਰ ਸਿੰਘ ਪੁੱਤਰ ਬੋਰੀਆ ਸਿੰਘ ਦੀ ਲਾਸ਼ ਟੋਭੇ ’ਚੋਂ ਮਿਲਣ ਉਪਰੰਤ ਪਿੰਡ ਵਾਸੀਆਂ ਦੇ ਧਰਨੇ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਕੇਸ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਦੇ ਵਿਰੋਧ ’ਚ ਅੱਜ ਪਿੰਡ ਨਿਵਾਸੀਆਂ ਵੱਲੋਂ ਧਰਨਾ ਦੂਜੇ ਦਿਨ ਲਗਾਤਾਰ ਜਾਰੀ ਰਿਹਾ। ਪਿੰਡ ਵਾਸੀਆਂ ਦਾ ਅਲਟੀਮੇਟ ਸਮਾਪਤ ਹੋਣ ਤੋਂ ਬਾਅਦ ਅੱਜ ਪਿੰਡ ਦੇ ਸਮੂਹ ਨਿਵਾਸੀਆਂ ਨੇ ਸਥਾਨਕ ਜਾਖਲ ਸੁਨਾਮ ਰੋਡ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ। ਪਿੰਡ ਵਾਸੀਆਂ ਦੇ ਧਰਨੇ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਸਾਥੀਆਂ ਅਕਾਲੀ ਦਲ ਦੇ ਉਪ ਪ੍ਰਧਾਨ ਸਤਪਾਲ ਸਿੰਗਲਾ ਰਾਮਪਾਲ ਸਿੰਘ ਬਹਿਣੀਵਾਲ ਤੇ ਹੋਰ ਸਮਰਥਕਾਂ ਸਮੇਤ ਧਰਨੇ ਵਿਚ ਸ਼ਾਮਲ ਹੁੰਦਿਆਂ ਪੁਲਸ ’ਤੇ ਪੱਖਪਾਤ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੀ ਨਿਆਇਕ ਪ੍ਰਣਾਲੀ ਹੀ ਫੇਲ ਹੋ ਜਾਵੇ ਤਾਂ ਉਸ ਸੂਬੇ ਦਾ ਰੱਬ ਹੀ ਰਾਖਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੇ ਰਾਜ ਦੇ ਚੱਲਦੇ ਸੂਬੇ ਦੀ ਨਿਆਇਕ ਪ੍ਰਣਾਲੀ ਹਰ ਕਦਮ ’ਤੇ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ’ਚ ਪੁਲਸ ਲਈ ਹੋਰ ਅਤੇ ਆਮ ਪਬਲਿਕ ਲਈ ਹੋਰ ਕਾਨੂੰਨ ਬਣ ਚੁੱਕੇ ਹਨ ਜੋ ਕਿ ਲੋਕਤੰਤਰ ਲਈ ਖ਼ਤਰੇ ਦੀ ਨਿਸ਼ਾਨੀ ਹੈ। ਸਰਦਾਰ ਢੀਂਡਸਾ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਰ ਮਦਦ ਨਾਲ ਖੜ੍ਹੇ ਹਨ, ਜਿਥੇ ਪਰਿਵਾਰ ਸਾਡੀ ਲੋੜ ਮਹਿਸੂਸ ਕਰੇਗਾ, ਉਹ ਅਤੇ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਨੂੰ ਲੈ ਕੇ ਉਹ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਨਗੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਨਗੇ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਧਰਨਾ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਪੁਲਸ ਪ੍ਰਸ਼ਾਸਨ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਕੇ ਸਖਤ ਸਜ਼ਾਵਾਂ ਦੇਵੇ ਤਾਂ ਜੋ ਲੋਕਾਂ ਵਿਚ ਫੈਲ ਰਿਹਾ ਰੋਸ ਸ਼ਾਂਤ ਹੋ ਸਕੇ । ਫੋਟੋ:-04snghlehra03 ਸੁਨਾਮ-ਜਾਖਲ ਰੋਡ ’ਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਗਏ ਧਰਨੇ ’ਚ ਸ਼ਾਮਲ ਹੋਏ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਤੇ ਹੋਰ। ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇਗਾ : ਡੀ. ਐੱਸ. ਪੀ.ਇਸ ਸਬੰਧੀ ਡੀ. ਐੱਸ. ਪੀ. ਸਰਦਾਰ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਪੁਲਸ ਉਕਤ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਹਰ ਪੱਖ ਤੋਂ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਇਸ ਮਾਮਲੇ ’ਚ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲੇਗਾ ਉਨ੍ਹਾਂ ਪਿੰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਮਾਮਲੇ ’ਚ ਪੁਲਸ ਨੂੰ ਆਪਣਾ ਪੂਰਾ ਸਹਿਯੋਗ ਦੇਣ ਤਾਂ ਜੋ ਇਸ ਦੀ ਨਿਰਪੱਖ ਜਾਂਚ ਹੋ ਸਕੇ !

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/o-5umgAA

📲 Get Sangrur-barnala News on Whatsapp 💬