[tarntaran] - ਪਿੰਡ ਮਾਡ਼ੀਮੇਘਾ ਵਿਖੇ 5 ਅਪ੍ਰੈਲ ਨੂੰ ਲੱਗੇਗਾ ਖੂਨਦਾਨ ਕੈਂਪ : ਸੰਦੀਪ ਸੰਧੂ ਮਾਡ਼ੀਮੇਘਾ

  |   Tarntarannews

ਤਰਨਤਾਰਨ (ਭਾਟੀਆ)-ਸ਼ਹੀਦ ਬਾਬਾ ਸੁੱਖਾ ਸਿੰਘ ਬਾਡੀ ਜੀ ਦੀ ਨਿੱਘੀ ਯਾਦ ਨੂੰ ਸਮਰਪਤ ਪਿੰਡ ਮਾਡ਼ੀਮੇਘਾ ਦੇ ਸਰਕਾਰੀ ਹਸਪਤਾਲ ਵਿਖੇ 5 ਅਪ੍ਰੈਲ ਦਿਨ ਮੰਗਲਵਾਰ ਨੂੰ ਇਕ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਸੰਦੀਪ ਸਿੰਘ ਸੰਧੂ ਮਹਿਲਾ ਵਾਲੇ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਟੀ ਸਿਵਲ ਹਸਪਤਾਲ ਦੀ ਸਮੁੱਚੀ ਟੀਮ ਵਲੋਂ 5 ਅਪ੍ਰੈਲ ਨੂੰ ਸਵੇਰੇ 10 ਵਜੇ ਦੇ ਕਰੀਬ ਇਹ ਖੂਨਦਾਨ ਕੈਂਪ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੂਨਦਾਨ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੰਦੀਪ ਸਿੰਘ ਸੰਧੂ ਮਾਡ਼ੀਮੇਘਾ ਨੇ ਕਿਹਾ ਕਿ ਖੂਨਦਾਨ ਕਰਨਾ ਇਕ ਮਹਾਨ ਦਾਨ ਹੈ, ਜਿਸ ਦੇ ਨਾਲ ਕਿਸੇ ਲੋਡ਼ਵੰਦ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦੌਰਾਨ ਖੂਨਦਾਨ ਕਰਨ ’ਚ ਆਪਣਾ ਯੋਗਦਾਨ ਜ਼ਰੂਰ ਪਾਉਣ।

ਫੋਟੋ - http://v.duta.us/FMQnYgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/wivNpwAA

📲 Get Tarntaran News on Whatsapp 💬