[bhatinda-mansa] - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

  |   Bhatinda-Mansanews

ਬਠਿੰਡਾ (ਸੰਦੀਪ ਮਿੱਤਲ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਕਾਦੀਆਂ) ਜ਼ਿਲਾ ਮਾਨਸਾ ਦੀ ਇਕ ਅਹਿਮ ਮੀਟਿੰਗ ਜ਼ਿਲਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਬਾ ਸੀਨੀ. ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਸਿਆਸੀ ਪਾਰਟੀਆਂ ਚੋਣਾਂ ਸਮੇਂ ਆਪੋ ਆਪਣੇ ਚੋਣ ਮਨੋਰਥ ਪੱਤਰਾਂ ਰਾਹੀਂ ਵੋਟਰਾਂ ਨਾਲ ਝੂਠੇ ਵਾਅਦੇ ਕਰਦੀਆਂ ਹਨ ਪਰ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਨਜ਼ਰ ਅੰਦਾਜ਼ ਕਰਕੇ ਵਾਅਦੇ ਪੂਰੇ ਕਰਨ ਤੋਂ ਪਾਸਾ ਵੱਟ ਜਾਂਦੀਆਂ ਹਨ। ਜਿਵੇਂ ਕਿ ਸਾਲ 2002 ਦੀਆਂ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸੇ ਤਰ੍ਹਾਂ 2017 ਬਾਅਦ ਵੀ ਕਿਸਾਨਾਂ ਦੀ ਲੰਗਡ਼ੀ ਕਰਜ਼ਾ ਮੁਆਫੀ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਇਸ ਤੋਂ ਇਲਾਵਾ 2014 ਦੀਆਂ ਲੋਕ ਸਭਾ ਚੋਣਾਂ ਵੇਲੇ ਵੀ ਮੋਦੀ ਸਾਹਿਬ ਨੇ ਹੋਰਨਾਂ ਵਰਗਾਂ ਤੋਂ ਇਲਾਵਾ ਕਿਸਾਨਾਂ ਨੂੰ ਵੀ ਫਸਲਾਂ ਦੇ ਭਾਅ ਡਾ. ਸੁਆਮੀਨਾਥਨ ਦੀ ਸਿਫਾਰਸ਼ ਨਾਲ ਦੇਣ ਦਾ ਵਾਅਦਾ ਅਤੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਕੇਂਦਰ ’ਚ ਸਰਕਾਰ ਬਣਨ ਤੋਂ ਬਾਅਦ ਇਹ ਕਹਿ ਕੇ ਪੱਲਾ ਝਾਡ਼ ਦਿੱਤਾ ਕਿ ਜੇਕਰ ਕਿਸਾਨਾਂ ਨੂੰ ਜਿਣਸਾਂ ਦੇ ਭਾਅ ਦਿੱਤੇ ਅਤੇ ਕਰਜ਼ਾ ਮੁਆਫ ਕਰ ਦਿੱਤਾ ਤਾਂ ਦੇਸ਼ ਤਬਾਹ ਹੋ ਜਾਵੇਗਾ। ਕੇਂਦਰ ਸਰਕਾਰ ਤੋਂ ਮੰਗਾਂ ਨਾ ਮਨਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੀ ਬਰਾਬਰ ਦਾ ਭਾਗੀਦਾਰ ਹੈ। ਇਸ ਲਈ ਫੈਸਲਾ ਕੀਤਾ ਗਿਆ ਕਿ ਵੋਟਰ ਭਰਾਵਾਂ ਨੂੰ ਪਿੰਡ ਜਾ ਕੇ ਵੋਟਾਂ ਪ੍ਰਤੀ ਸੁਚੇਤ ਕੀਤਾ ਜਾਵੇ। ਹਰਦੇਵ ਸਿੰਘ ਕੋਟਧਰਮੂ ਨੇ ਦੱਸਿਆ ਕਿ ਇਸ ਸਮੇਂ ਵੋਟਰਾਂ ਨੂੰ ਸੁਚੇਤ ਕਰਨ ਲਈ ਇਕ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ। ਜਿਸ ਨੂੰ ਪਿੰਡਾਂ ’ਚ ਲਗਾਉਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਕਿਸਾਨੀ ਮੰਗਾਂ ਲਈ 12 ਅਪ੍ਰੈਲ ਨੂੰ ਡੀ. ਸੀ. ਮਾਨਸਾ ਨੂੰ ਮੰਗ-ਪੱਤਰ ਵੀ ਦਿੱਤਾ ਜਾਵੇਗਾ। ਗੁਰਤੇਜ ਸਿੰਘ ਨੰਦਗਡ਼੍ਹ ਅਤੇ ਨਾਜਰ ਸਿੰਘ ਖਿਆਲਾ ਨੇ ਮੰਗ ਕੀਤੀ ਕਿ ਪਸ਼ੂ ਧਨ ਗਣਨਾ ਵੇਲੇ ਅਵਾਰਾ ਪਸ਼ੂਆਂ ਅਤੇ ਜੰਗਲੀ ਜਾਨਵਰਾਂ ਨੀਲ ਗਊਆਂ ਆਦਿ ਨੂੰ ਵੀ ਗਿਣਤੀ ’ਚ ਦਰਜ ਕੀਤਾ ਜਾਵੇ। ਇਸ ਮੌਕੇ ਸਾਧੂ ਸਿੰਘ ਕੋਟਲੀ, ਬਾਬੂ ਸਿੰਘ ਧਿੰਗਡ਼, ਸ਼ਿੰਗਾਰਾ ਸਿੰਘ ਦੋਦਡ਼ਾ, ਅਜੈਬ ਸਿੰਘ ਰੱਲਾ, ਸੁਖਦੇਵ ਸਿੰਘ ਫੌਜੀ ਝੰਡੂਕੇ, ਜਸਵਿੰਦਰ ਸਿੰਘ, ਬਚਿੱਤਰ ਸਿੰਘ ਤੇ ਜਸਵੰਤ ਸਿੰਘ ਮੂਸਾ, ਰਾਜਿੰਦਰ ਸਿੰਘ ਚਕੇਰੀਆਂ, ਜਗਸੀਰ ਸਿੰਘ ਫਤਿਹਪੁਰ ਅਤੇ ਰੂਪ ਸਿੰਘ ਫਰਮਾਹੀ ਨੇ ਵੀ ਸੰਬੋਧਨ ਕੀਤਾ।

ਫੋਟੋ - http://v.duta.us/0fnT8AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/glqXrgAA

📲 Get Bhatinda-Mansa News on Whatsapp 💬