[gurdaspur] - ਵਿਧਾਇਕ ਲਾਡੀ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

  |   Gurdaspurnews

ਗੁਰਦਾਸਪੁਰ (ਬੇਰੀ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਪਿਛਲੇ ਦਿਨੀਂ ਆਪਣੀ ਧਰਮਪਤਨੀ ਸਮੇਤ ਸ੍ਰੀ ਨਾਂਦੇਡ਼ ਸਾਹਿਬ (ਸ੍ਰੀ ਹਜ਼ੂਰ ਸਾਹਿਬ) ਦੇ ਦਰਸ਼ਨਾਂ ਲਈ ਗਏ, ਜਿਥੇ ਗੁਰੂ-ਘਰ ਵਿਚ ਵਿਧਾਇਕ ਲਾਡੀ ਤੇ ਉਨ੍ਹਾਂ ਦੀ ਧਰਮਪਤਨੀ ਸਰਬਜੀਤ ਕੌਰ ਨੇ ਨਤਮਸਤਕ ਹੋ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਗੱਲਬਾਤ ਕਰਦੇ ਵਿਧਾਇਕ ਲਾਡੀ ਨੇ ਕਿਹਾ ਕਿ ਭਾਰਤ ਦੇਸ਼ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ ਅਤੇ ਅਸੀਂ ਸੁਭਾਗ ਵਾਲੇ ਹਾਂ ਕਿ ਸਾਨੂੰ ਅਜਿਹੇ ਇਤਿਹਾਸਕ, ਧਾਰਮਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਮਾਜ ਵਿਚ ਰਹਿੰਦਿਆਂ ਆਪਣੇ ਕੰਮਾਂ-ਕਾਜਾਂ ਤੋਂ ਵਿਹਲ ਕੱਢ ਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜ਼ਰੂਰ ਸਮਾਂ ਕੱਢਣਾ ਚਾਹੀਦਾ ਹੈ ਅਤੇ ਵਾਹਿਗੁਰੂ ਦਾ ਨਾਮ ਸਿਮਰਨ ਕਰਦੇ ਹੋਏ ਆਪਣਾ ਜੀਵਨ ਵਾਹਿਗੁਰੂ ਦੀ ਰਜ਼ਾ ਵਿਚ ਰਹਿ ਕੇ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਭਾਰਤ ਦੇਸ਼ ਦੇ ਕੋਨੇ-ਕੋਨੇ ਵਿਚ ਵੱਸਦੇ ਲੋਕਾਂ ਨੂੰ ਇਕ ਵਾਰ ਜ਼ਰੂਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਸਤੇ ਆਖਿਆ।

ਫੋਟੋ - http://v.duta.us/m6qmWwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/2JlVgAAA

📲 Get Gurdaspur News on Whatsapp 💬