[hoshiarpur] - ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰ ਵਿਅਕਤੀ ਵੋਟ ਪਾਉਣ ਦੇ ਅਧਿਕਾਰ ਦੀ ਕਰੇ ਵਰਤੋਂ : ਸੈਣੀ

  |   Hoshiarpurnews

ਹੁਸ਼ਿਆਰਪੁਰ (ਝਾਵਰ)-ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਜਗਦੀਸ਼ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਕੇ.ਐੱਮ.ਐੱਸ. ਕਾਲਜ ਵਿਖੇ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਚੌ: ਕੁਮਾਰ ਸੈਣੀ ਨੇ ਦੱਸਿਆ ਕਿ ਸਮੂਹ ਦੇਸ਼ ਵਾਸੀਆਂ ਨੂੰ ਭਾਰਤ ਦੇ ਲੋਕਤੰਤਰ ਦੀਆਂ ਨੀਹਾਂ ਨੂੰ ਮਜ਼ਬੂਤ ਕਰਨ ਵਾਸਤੇ ਲੋਕ ਸਭਾ ਚੋਣਾਂ ਵਿਚ ਇਕ ਮਹਾਨ ਉਤਸਵ ਵਾਂਗ ਹਿੱਸਾ ਲੈਂਦੇ ਹੋਏ ਭਾਰਤ ਦੀ ਆਜ਼ਾਦੀ ਤੋਂ ਬਾਅਦ ਮਿਲੇ ਵੋਟ ਦੇ ਅਧਿਕਾਰ ਦੀ ਪੂਰੀ-ਪੂਰੀ ਵਰਤੋਂ ਕਰਦੇ ਹੋਏ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।ਇਸ ਮੌਕੇ ਸਤੀਸ਼ ਕਾਲੀਆ, ਹਰਭਜਨ ਸਿੰਘ ਚੀਮਾ, ਰਛਪਾਲ ਸਿੰਘ ਚੀਮਾ, ਜਗਮੋਹਨ ਸ਼ਰਮਾ, ਜੋਗਿੰਦਰ ਸਿੰੰਘ ਭਾਨਾ, ਪੂਰਨ ਪ੍ਰਕਾਸ਼, ਮਾਸਟਰ ਰਜਿੰਦਰ ਸਿੰਘ, ਅਨਿਲ ਕੁਮਾਰ, ਫਕੀਰ ਸਿੰਘ ਸਹੋਤਾ, ਡਾ: ਅਮਰੀਕ ਸਿੰਘ ਬਸਰਾ, ਮਦਨ ਮੋਹਨ, ਗੁਰਚਰਨ ਸਿੰਘ ਅਤੇ ਸੁਰਿੰਦਰ ਸ਼ਰਮਾ ਆਦਿ ਹਾਜ਼ਰ ਸਨ।9ਐਚ.ਐਸ.ਪੀ.ਐਚ.ਝਾਵਰ5

ਫੋਟੋ - http://v.duta.us/KSkXmwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/hmlnlAEA

📲 Get Hoshiarpur News on Whatsapp 💬