[ludhiana-khanna] - ਅਕਾਲੀ ਦਲ ਦੀ ਅਗਵਾਈ ’ਚ ਹੀ ਪੰਜਾਬ ’ਚ ਖੁਸ਼ਹਾਲੀ ਦਾ ਦੌਰ ਚੱਲਿਆ : ਗਰੇਵਾਲ

  |   Ludhiana-Khannanews

ਖੰਨਾ (ਮਾਲਵਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਜਗਰਾਓਂ ’ਚ 12 ਅਪ੍ਰੈਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੀ ਪੀ. ਏ. ਸੀ. ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾਂਦੀਆਂ ਮੀਟਿੰਗਾਂ ਦੌਰਾਨ ਚੀਮਾ ਪਿੰਡ ਦੇ ਸਰਪੰਚ ਪ੍ਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਇਕ ਵਰਕਰ ਮਿਲਣੀ ਦੌਰਾਨ ਕੀਤਾ। ਭਾਈ ਗਰੇਵਾਲ ਨੇ ਕਿਹਾ ਕਿ ਜਦੋਂ ਵੀ ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਆਈ , ਉਦੋਂ ਪੰਜਾਬ ’ਚ ਖੁਸ਼ਹਾਲੀ ਦਾ ਦੌਰ ਆਰੰਭ ਹੋਇਆ ਅਤੇ ਵੱਡੀ ਤਰੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਵੋਟ ਦੇ ਅਸਲੀ ਹੱਕਦਾਰ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਹਨ। ਇਸ ਮੌਕੇ ਸੁਰਜੀਤ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਮੈਂਬਰ, ਜੀਤ ਸਿੰਘ ਮੈਂਬਰ, ਜਸਪ੍ਰੀਤ ਸਿੰਘ ਮੈਂਬਰ, ਗੁਰਮੇਲ ਸਿੰਘ ਮੈਂਬਰ, ਪ੍ਰਧਾਨ ਮਲਕੀਤ ਸਿੰਘ, ਜਸਵੰਤ ਸਿੰਘ ਧਾਲੀਵਾਲ, ਅਜੀਤ ਸਿੰਘ, ਬੂਟਾ ਸਿੰਘ, ਪ੍ਰਧਾਨ ਬਲਵੰਤ ਸਿੰਘ, ਜਰਨੈਲ ਸਿੰਘ, ਜਗਵੀਰ ਸਿੰਘ ਆਦਿ ਹਾਜ਼ਰ ਸਨ। ਪਿੰਡ ਚੀਮਾ ਵਿਖੇ ਮੀਟਿੰਗ ਦੌਰਾਨ ਗੁਰਚਰਨ ਸਿੰਘ ਗਰੇਵਾਲ ਤੇ ਹੋਰ। (ਮਾਲਵਾ)

ਫੋਟੋ - http://v.duta.us/AwG5GgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/95BVRQAA

📲 Get Ludhiana-Khanna News on Whatsapp 💬