[chandigarh] - ਜ਼ਿਲਾ ਸਿੱਖਿਆ ਅਫਸਰ ਨੇ ਕੀਤਾ ਸਿੰਘਪੁਰਾ ਸਕੂਲ ਦਾ ਦੌਰਾ

  |   Chandigarhnews

ਚੰਡੀਗੜ੍ਹ (ਬਠਲਾ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ‘ਈਚ ਵਨ ਬਰਿੰਗ ਵਨ’ ਮੁਹਿੰਮ ਤਹਿਤ ਜ਼ਿਲਾ ਸਿੱਖਿਆ ਅਫਸਰ ਹਿੰਮਤ ਸਿੰਘ ਹੁੰਦਲ ਨੇ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦੇ ਹੋਏ ਪਿੰਡ ਦੇ ਪਤਵੰਤੇ ਵਿਅਕਤੀਆਂ, ਪੰਚਾਇਤ ਮੈਂਬਰਾਂ, ਸਕੂਲ ਕਮੇਟੀ ਮੈਂਬਰਾਂ ਅਤੇ ਸਟਾਫ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਹੁੰਦਲ ਨੇ ਸਕੂਲ ਵਿਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇਸ ਮੀਟਿੰਗ ਵਿਚ ਸਰਪੰਚ ਸਾਧੂ ਸਿੰਘ, ਪੰਚਾਇਤ ਮੈਂਬਰ ਮਹਿੰਦਰ ਸਿੰਘ, ਕਮੇਟੀ ਦੇ ਚੇਅਰਮੈਨ ਜ਼ੈਲਦਾਰ ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਸਿੱîਖਿਆ ਅਧਿਕਾਰੀ ਹਿੰਮਤ ਸਿੰਘ ਹੁੰਦਲ ਨੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਉਪਲਬਧ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਰੇਕ ਵਰਗ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਲਈ ਸਖਤ ਯਤਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿਚ ਮਾਹਿਰ ਅਧਿਆਪਕਾਂ ਦੀ ਉਪਲਬਧਤਾ ਤੋਂ ਇਲਾਵਾ ਬੱਚਿਆਂ ਨੂੰ ਵਰਦੀਆਂ, ਵਜ਼ੀਫੇ, ਮਿਡ-ਡੇ ਮੀਲ, ਮੁਫਤ ਕਿਤਾਬਾਂ ਅਤੇ ਅਨੇਕਾਂ ਹੋਰਨਾਂ ਸੁਵਿਧਾਵਾਂ ਤੋਂ ਇਲਾਵਾ ਅੰਗਰੇਜੀ ਮਾਧਿਅਮ ਵਿਚ ਪਡ਼੍ਹਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਥੋਂ ਤਕ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਆਈਲੈਟਸ ਅਤੇ ਟੌਫਲ ਵਰਗੀ ਮੁਕਾਬਲਾ ਪ੍ਰੀਖਿਆ ਦੇ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਦਾ ਕਦਮ ਚੁੱਕਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਕੈਡਮੀਆਂ ਅਤੇ ਸੰਸਥਾਵਾਂ ਵਿਚ ਫੀਸਾਂ ਦੀ ਲੁੱਟ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਇਸ ਮੰਤਵ ਦੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਅਤੇ ਸਿੱਖਿਆ ਦੇ ਨਾਂ ’ਤੇ ਪ੍ਰਾਈਵੇਟ ਸਕੂਲਾਂ ਵਿਚ ਹੋ ਰਹੀ ਗਰੀਬ ਵਰਗਾਂ ਦੀ ਲੁੱਟ ’ਤੇ ਨਕੇਲ ਪਾਉਣ ਵਿਚ ਸਹਿਯੋਗ ਦੀ ਅਪੀਲ ਕੀਤੀ। ਇਸ ਦੌਰਾਨ ਹੁੰਦਲ ਨੇ ਸਕੂਲ ਸਟਾਫ ਦੇ ਨਾਲ ਮੀਟਿੰਗ ਕਰਦੇ ਹੋਏ ਦਾਖਲੇ ਵਧਾਉਣ ਲਈ ਠੋਸ ਯਤਨ ਕਰਨ ਅਤੇ ਵਿਦਿਆਰਥੀਆਂ ਦੇ ਨਾਲ ਚੰਗੇ ਸਬੰਧ ਕਾਇਮ ਕਰ ਕੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਦੇ ਨਾਲ ਜੋਡ਼ਨ ਦੀ ਵੀ ਅਪੀਲ ਕੀਤੀ। ਇਸੇ ਦੌਰਾਨ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਲਈ ਕੀਤੇ ਜਾ ਰਹੇ ਯਤਨਾਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਵਿਭਾਗ ਦੀ ਇਸ ਮੁਹਿੰਮ ਦੀ ਸਫਲਤਾ ਦੇ ਲਈ ਠੋਸ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।

ਫੋਟੋ - http://v.duta.us/aEwetAEA

ਇਥੇ ਪਡ੍ਹੋ ਪੁਰੀ ਖਬਰ — - http://v.duta.us/FzuCvAAA

📲 Get Chandigarh News on Whatsapp 💬