[bhatinda-mansa] - ਗਰਲਜ਼ ਕਾਲਜ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਆਯੋਜਿਤ

  |   Bhatinda-Mansanews

ਬਠਿੰਡਾ (ਮੁਨੀਸ਼)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਕੰਪਿਊਟਰ ਵਿਭਾਗ ਵਲੋਂ ਪੀ. ਐੱਚ. ਪੀ. ਲੈਂਗੂਏਜ ਦੁਆਰਾ ਵੈੱਬ ਡਿਜ਼ਾਈਨਿੰਗ ਵਿਸ਼ੇ ’ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪੰਕਜ ਕੁਮਾਰ ਦੀ ਅਗਵਾਈ ’ਚ ਸਕਾਈਕੌਨ ਟੈਕਨਾਲੋਜੀ ਬਠਿੰਡਾ ਦੀ ਟੀਮ ਵਿਦਿਆਰਥਣਾਂ ਨੂੰ ਟ੍ਰੇਨਿੰਗ ਦੇਣ ਲਈ ਕਾਲਜ ਪੁੱਜੀ। ਵਿਭਾਗ ਮੁਖੀ ਪ੍ਰੋ. ਇੰਦਰਪ੍ਰੀਤ ਕੌਰ ਨੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਨਿੱਘਾ ਸਵਾਗਤ ਕੀਤਾ। ਸ਼੍ਰੀ ਪੰਕਜ ਨੇ ਪੀ. ਐੱਚ. ਪੀ. ਲੈਂਗੂਏਜ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਅਤੇ ਇਸ ਖੇਤਰ ’ਚ ਆ ਰਹੀਆਂ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਲੈਂਗੂਏਜ ਰਾਹੀਂ ਮਾਈਨਰ ਪ੍ਰਾਜੈਕਟ ਬਣਾਉਣੇ ਵੀ ਸਿੱਖੇ। ਵਿਦਿਆਰਥੀਆਂ ਨੇ ਬਡ਼ੇ ਹੀ ਉਤਸ਼ਾਹ ਨਾਲ ਇਸ ਵਰਕਸ਼ਾਪ ’ਚ ਸੁਆਲ-ਜਵਾਬ ਕੀਤੇ ਅਤੇ ਭਰਪੂਰ ਜਾਣਕਾਰੀ ਹਾਸਲ ਕੀਤੀ। ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਨੇ ਆਏ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਸਮੇਂ ਦੀ ਲੋਡ਼ ਅਨੁਸਾਰ ਕਿੱਤਾ ਮੁਖੀ ਨਜ਼ਰੀਏ ਨੂੰ ਧਿਆਨ ’ਚ ਰੱਖਦੇ ਹੋਏ ਤਕਨੀਕੀ ਸਿੱਖਿਆ ਹਾਸਲ ਕਰਨ ਦੀ ਜ਼ਰੂਰਤ ਹੈ ਤਾਂ ਜੋ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਹਾਸਲ ਹੋ ਸਕਣ। ਉਨ੍ਹਾਂ ਕੰਪਿਊਟਰ ਵਿਭਾਗ ਨੂੰ ਇਸ ਉਪਰਾਲੇ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਵਰਕਸ਼ਾਪ ਦੌਰਾਨ ਉਕਤ ਲੈਂਗੂਏਜ ਬਾਰੇ ਭਰਪੂਰ ਜਾਣਕਾਰੀ ਹਾਸਲ ਹੋਈ ਹੈ ਅਤੇ ਇਹ ਜਾਣਕਾਰੀ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ’ਚ ਕਾਰਗਰ ਸਿੱਧ ਹੋਵੇਗੀ। ਅੰਤ ’ਚ ਕਾਲਜ ਵਲੋਂ ਵਰਕਸ਼ਾਪ ’ਚ ਭਾਗ ਲੈਣ ਵਾਲੇ ਸਾਰੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਭੇਟ ਕੀਤੇ ਗਏ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਸਪਨਜੀਤ ਕੌਰ ਤੇ ਪ੍ਰੋ. ਕਿਰਨ ਬਾਲਾ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰੋ. ਮੋਨਿਕਾ ਬਾਂਸਲ, ਪ੍ਰੋ. ਸਰਬਜੀਤ ਕੌਰ, ਪ੍ਰੋ. ਅਮਨਪ੍ਰੀਤ ਸਿੰਘ, ਪ੍ਰੋ. ਨਰਿੰਦਰ ਕੌਰ ਅਤੇ ਪਰਮਿੰਦਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ। ---

ਫੋਟੋ - http://v.duta.us/8zSYrgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/FX1w9QAA

📲 Get Bhatinda-Mansa News on Whatsapp 💬