[bhatinda-mansa] - ਜਲਿਆਂਵਾਲਾ ਬਾਗ ਦੀ ਸ਼ਤਾਬਦੀ ਸਬੰਧੀ ਮੀਟਿੰਗ

  |   Bhatinda-Mansanews

ਬਠਿੰਡਾ (ਸ਼ੇਖਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਗਮ ਕਮੇਟੀ ਵਲੋਂ ਅੰਮ੍ਰਿਤਸਰ ’ਚ ਕੀਤੇ ਜਾ ਰਹੇ ਸਮਾਗਮ ਦੀ ਸਫਲਤਾ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਮੀਟਿੰਗ ਪਿੰਡ ਕੋਟਡ਼ਾ ਕੌਡ਼ਾ ਵਿਖੇ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਆਗੂ ਜ਼ੋਰਾ ਸਿੰਘ ਨਸਰਾਲੀ ਤੇ ਕਿਸਾਨ ਆਗੂ ਮੋਠੂ ਸਿੰਘ ਕੋਟਡ਼ਾ ਤੇ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਕੌਮੀ ਮੁਕਤੀ ਲਹਿਰ ਦੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਭਾਰਤੀ ਲੋਕਾਂ ਨੂੰ ਨਹੀਂ ਮਿਲੀ। ਉਨ੍ਹਾਂ ਕਿਹਾ ਕਿ 1947 ’ਚ ਅੰਗਰੇਜ਼ਾਂ ਨੇ ਇਕ ਸਮਝੌਤੇ ਤਹਿਤ ਰਾਜ ਭਾਗ ਕਾਲੇ ਅੰਗਰੇਜ਼ਾਂ ਦੇ ਹਵਾਲੇ ਕਰ ਕੇ ਆਪ ਪਰਦੇ ਦੇ ਪਿੱਛੇ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀ ਕੌਮ ਦੇ ਖਜ਼ਾਨਿਆਂ ਦੀ ਅੰਨੀ ਲੁੱਟ-ਖਸੁੱਟ ਅਨੇਕਾਂ ਸਾਮਰਾਜੀ ਮੁਲਕਾਂ ਅਤੇ ਦੇਸੀ ਲੁਟੇਰਿਆਂ ਵਲੋਂ ਕੀਤੀ ਜਾ ਰਹੀ ਹੈ। ਸਾਮਰਾਜੀ ਮੁਲਕਾਂ ਅਤੇ ਉਨ੍ਹਾਂ ਦੀਆਂ ਧਨਾਢ ਕੰਪਨੀਆਂ ਨਾਲ ਸੰਧੀਆਂ ਕਰ ਕੇ ਇਸ ਲੁੱਟ ਨੂੰ ਆਏ ਦਿਨ ਤਿੱਖਾ ਕੀਤਾ ਜਾ ਰਿਹਾ ਹੈ। ਸਰਕਾਰੀ ਅਦਾਰੇ ਕੌਡੀਆਂ ਦੇ ਭਾਅ ਨਿੱਜੀਕਰਨ ਦੀ ਨੀਤੀ ਤਹਿਤ ਇਨ੍ਹਾਂ ਦੇ ਹਵਾਲੇ ਕਰ ਕੇ ਇਨ੍ਹਾਂ ਦੀਆਂ ਤਿਜੋਰੀਆਂ ਭਰੀਆਂ ਜਾ ਰਹੀਆਂ ਹਨ। ਰੋਜ਼ਗਾਰ ਦੇ ਨਿੱਤ ਹੋ ਰਹੇ ਉਜਾਡ਼ੇ ਅਤੇ ਮਿਹਨਤ ਦੀ ਹੁੰਦੀ ਲੁੱਟ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸੀ-ਵਿਦੇਸੀ ਲੁੱਟ ਖਤਮ ਕਰਨ ਲਈ ਲੋਕਾਂ ਨੂੰ ਲਾਮਬੰਦ ਕਰ ਕੇ ਸੰਘਰਸ਼ਾਂ ਦੇ ਰਾਹ ਪੈਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਬੁਲਾਰਿਆਂ ਨੇ ਲੋਕਾਂ ਨੂੰ ਜਲਿਆਂਵਾਲੇ ਬਾਗ ’ਚ ਪਹੁੰਚ ਕੇ ਸ਼ਰਧਾਂਜਲੀ ਭੇਟ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਹੋਰਨਾਂ ਤੋਂ ਇਲਾਵਾ ਮੀਟਿੰਗ ’ਚ ਜਗਸੀਰ ਸਿੰਘ ਸੀਰਾ, ਜਸਵੀਰ ਸਿੰਘ, ਸਿਮਰਤ ਸਿੰਘ, ਬੋਘਾ ਸਿੰਘ, ਪਪਨਾ ਸਿੰਘ, ਸੁੱਖਮੰਦਰ ਸਿੰਘ ਆਦਿ ਸ਼ਾਮਲ ਸਨ। ----

ਫੋਟੋ - http://v.duta.us/jV3c1gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/dbr5EAAA

📲 Get Bhatinda-Mansa News on Whatsapp 💬