[bhatinda-mansa] - ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ

  |   Bhatinda-Mansanews

ਬਠਿੰਡਾ (ਤਰਸੇਮ)-ਸਵ. ਸਰਦਾਰ ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਮਾਲਵਾ ਖੇਤਰ ਦੀ ਸਿਰਮੌਰ ਵਿੱਦਿਅਕ ਸੰਸਥਾ ਦੂਨ ਸੀਨੀ. ਸੈਕੰ. ਪਬਲਿਕ ਸਕੂਲ ਕਰਾਡ਼ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਏ ਗਏ, ਜਿਸ ਦਾ ਮਨੋਰਥ ਪਿਛਲੇ ਵਿੱਦਿਅਕ ਵਰ੍ਹੇ (2018-19) ਦੇ ਸੰਪੂਰਨ ਹੋਣ ਅਤੇ ਨਵੇ ਵਿੱਦਿਅਕ ਵਰ੍ਹੇ ਦੀ ਚੰਗੀ ਸੁਰੂਆਤ ਲਈ ਕਾਮਨਾ ਕਰਨਾ ਸੀ। ਇਸ ਮੌਕੇ ਪਾਠੀ ਸਿੰਘਾਂ ਵਲੋਂ ਭੋਗ ਪਾਉਣ ਉਪਰੰਤ ਸਕੂਲ ਦੇ ਵਿਦਿਆਰਥੀਆਂ, ਸਟਾਫ, ਇਕੱਤਰ ਹੋਈ ਸੰਗਤ, ਨਗਰ-ਖੇਡ਼ੇ ਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ’ਚ ਅਰਦਾਸ ਬੇਨਤੀ ਕੀਤੀ ਗਈ। ਇਸ ਤੋਂ ਇਲਾਵਾ 25, 26 ਤੇ 27 ਮਾਰਚ ਨੂੰ ਸਕੂਲ ਕੈਂਪਸ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ, ਜਿਸ ਦੌਰਾਨ ਕਲਾਸ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਬਡ਼ੇ ਜੋਸ਼ ਅਤੇ ਫੁਰਤੀ ਨਾਲ ਜ਼ਿੰਦਗੀ ’ਚ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ, ਅਧਿਆਪਕਾਂ, ਬੱਚਿਆਂ, ਮਾਪਿਆਂ ਅਤੇ ਹੋਰ ਆਈਆਂ ਹੋਈਆਂ ਸੰਗਤਾਂ ਨੇ ਗੁਰੂ ਸਾਹਿਬਾਨ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ----

ਫੋਟੋ - http://v.duta.us/eThSiwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/m7SYPAAA

📲 Get Bhatinda-Mansa News on Whatsapp 💬