[chandigarh] - ਮੁੜ ਟਿਕਟ ਮਿਲਣ 'ਤੇ ਚੰਦੂਮਾਜਰਾ ਨੇ ਲਲਕਾਰੇ ਵਿਰੋਧੀ

  |   Chandigarhnews

ਮੋਹਾਲੀ (ਜੱਸੋਵਾਲ) : ਸ਼੍ਰੋਮਣੀ ਅਕਾਲੀ ਦਲ ਵਲੋਂ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੇ ਜਾਣ ਤੋਂ ਬਾਅਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਵਿਰੋਧੀਆਂ ਨੂੰ ਲਲਕਾਰਿਆ ਹੈ। ਇਸ ਮੌਕੇ ਚੰਦੂਮਾਜਰਾ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਭੱਜੀ ਹੈ, ਇਸ ਲਈ ਹੁਣ ਉਹ ਕਿਹੜੇ ਮੂੰਹ ਨਾਲ ਲੋਕਾਂ ਕੋਲੋਂ ਵੋਟਾਂ ਮੰਗੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ 'ਚ ਝੂਠ, ਭ੍ਰਿਸ਼ਟਾਚਾਰ ਅਤੇ ਘੋਟਾਲੇ ਸਿਖਰਾਂ 'ਤੇ ਹਨ। ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਪੰਜ ਪ੍ਰਧਾਨ ਮੰਤਰੀ ਮੋਦੀ ਦੀ ਬਦੌਲਤ ਹੀ ਭਾਰਤੀਆਂ ਨੂੰ ਵਿਦੇਸ਼ਾਂ 'ਚ ਇੱਜ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਆਪਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਅਕਾਲੀ-ਭਾਜਪਾ ਨੇ ਸਭ ਤੋਂ ਵੱਧ ਵਿਕਾਸ ਕਾਰਜ ਕਰਵਾਏ ਹਨ ਪਰ ਕਾਂਗਰਸ ਸਰਕਾਰ ਨੇ ਵਿਕਾਸ ਦਾ ਕੋਈ ਕੰਮ ਨਹੀਂ ਕੀਤਾ।

ਫੋਟੋ - http://v.duta.us/Gp9qaAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/i4X1UwAA

📲 Get Chandigarh News on Whatsapp 💬