[chandigarh] - ਸਿਆਸੀ ਪਾਰਟੀਆਂ ਨੂੰ ਹਰ ਵੋਟਰ ਤੱਕ ਪੁੱਜਣ ਲਈ ਨਿੱਜੀ ਸੰਪਰਕ ਅਤੇ ਇੰਟਰਨੈੱਟ 'ਤੇ ਭਰੋਸਾ

  |   Chandigarhnews

ਚੰਡੀਗੜ੍ਹ(ਰਮਨਜੀਤ ਸਿੰਘ) : 2019 ਦੀਆਂ ਲੋਕ ਸਭਾ ਚੋਣਾਂ 'ਚ ਉਤਰੀਆਂ ਸਿਆਸੀ ਪਾਰਟੀਆਂ ਵਲੋਂ ਹਰ ਵੋਟਰ ਤੱਕ ਪਹੁੰਚ ਬਣਾਉਣ ਲਈ ਹਰ ਸੰਭਵ ਸੰਪਰਕ ਸਾਧਣ ਦਾ ਇਸਤੇਮਾਲ ਕੀਤੇ ਜਾਣ ਦੀ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਜਿਥੇ ਸਿਆਸੀ ਪਾਰਟੀਆਂ ਵਲੋਂ ਆਪਣੇ ਵਰਕਰਾਂ ਨੂੰ ਨਿੱਜੀ ਸੰਪਰਕ ਰਾਹੀਂ ਵੋਟਰਾਂ ਨਾਲ ਜੁੜਨ ਨੂੰ ਕਿਹਾ ਜਾ ਰਿਹਾ ਹੈ, ਉਥੇ ਹੀ ਮੌਜੂਦਾ ਤਕਨੀਕੀ ਸਾਧਨਾਂ ਮੋਬਾਇਲ ਫੋਨ ਕਾਲਜ਼, ਐੱਸ.ਐੱਮ.ਐੱਸ. ਤੇ ਸੋਸ਼ਲ ਮੀਡੀਆ ਰਾਹੀਂ ਵੀ ਵੋਟਰਾਂ ਤੱਕ ਪਾਰਟੀ ਦੇ ਵਿਚਾਰ ਪਹੁੰਚਾਉਣ ਦੀ ਜ਼ਿੰਮੇਦਾਰੀ ਵਰਕਰਾਂ ਨੂੰ ਦਿੱਤੀ ਗਈ ਹੈ। ਆਪਣੇ ਉਮੀਦਵਾਰਾਂ ਲਈ ਧੂੰਆਂਧਾਰ ਪ੍ਰਚਾਰ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਚਾਰੇ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਆਪਣੇ-ਆਪਣੇ ਮੀਡੀਆ ਵਾਰ ਰੂਮਸ ਦੇ ਸੈੱਟਅਪ ਲਈ ਵੱਖ-ਵੱਖ ਅਹੁਦੇਦਾਰਾਂ ਦੀ ਜ਼ਿੰਮੇਦਾਰੀ ਤੈਅ ਕਰ ਦਿੱਤੀ ਹੈ। ਪੰਜਾਬ 'ਚ ਸੱਤਾਧਿਰ ਕਾਂਗਰਸ, ਅਕਾਲੀ ਦਲ-ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਆਈ.ਟੀ. ਵਿੰਗ ਪਹਿਲਾਂ ਤੋਂ ਹੀ ਤਿਆਰ ਕੀਤੇ ਹੋਏ ਹਨ ਤੇ ਉਨ੍ਹਾਂ ਵਲੋਂ ਉਮੀਦਵਾਰਾਂ ਅਤੇ ਆਪਣੀ-ਆਪਣੀ ਪਾਰਟੀ ਲਈ ਕੰਪੇਨ ਖੜ੍ਹਾ ਕਰਨ ਲਈ ਤਿਆਰੀ ਪੂਰੀ ਕੀਤੀ ਜਾ ਰਹੀ ਹੈ। ਰਾਜ 'ਚ ਪਿਛਲੀਆਂ ਲੋਕਸਭਾ ਚੋਣਾਂ 'ਚ ਪਹਿਲੀ ਵਾਰ ਚੋਣ ਲੜਦਿਆਂ ਚਾਰ ਲੋਕ ਸਭਾ ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ 'ਚ ਹੁਣ ਤੱਕ ਲਗਾਤਾਰ ਇਕ-ਦੂਜੇ ਖਿਲਾਫ ਚੋਣ ਲੜਨ ਵਾਲੀਆਂ ਕਾਂਗਰਸ, ਅਕਾਲੀ-ਭਾਜਪਾ ਨੇ ਵੀ ਬਦਲਦੇ ਕਮਿਊਨੀਕੇਸ਼ਨ ਦੌਰ ਦੇ ਨਾਲ ਆਪਣੇ ਆਪ ਨੂੰ ਨਵੇਂ ਮਾਹੌਲ ਲਈ ਪੂਰੀ ਤਰ੍ਹਾਂ ਤਿਆਰ ਕਰ ਲਿਆ ਹੈ। ਹਾਲਾਂਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੋਸ਼ਲ ਮੀਡੀਆ ਕੰਪੇਨ 'ਚ ਆਮ ਆਦਮੀ ਪਾਰਟੀ ਇਕ ਹਨੇਰੀ ਅਹਿਮੀਅਤ ਸਮਝਦੇ ਹੋਏ ਇਸ ਵਿੰਗ ਨੂੰ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਹੈ।...

ਫੋਟੋ - http://v.duta.us/eCSSegAA

ਇਥੇ ਪਡ੍ਹੋ ਪੁਰੀ ਖਬਰ — - http://v.duta.us/nrIIgwAA

📲 Get Chandigarh News on Whatsapp 💬