[gurdaspur] - ਜਪਨੀਤ ਕੌਰ ਕਾਲਜ ’ਚੋਂ ਅੱੱਵਲ

  |   Gurdaspurnews

ਗੁਰਦਾਸਪੁਰ (ਮਠਾਰੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਿਹਾ ਸਥਾਨਕ ਉੱਚ ਵਿਦਿਅਕ ਅਦਾਰਾ ਗੁਰੂ ਨਾਨਕ ਕਾਲਜ ਬਟਾਲਾ ਦੇ ਮੈਡੀਕਲ ਵਿਭਾਗ ਦਾ ਨਤੀਜਾ ਸੌ ਫ਼ੀਸਦੀ ਰਿਹਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐੱਸ.ਸੀ. ਭਾਗ-3 ਦੇ ਨਤੀਜੇ ’ਚੋਂ ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਜਪਨੀਤ ਕੌਰ ਨੇ 80 ਫ਼ੀਸਦੀ, ਮਨਪ੍ਰੀਤ ਕੌਰ ਨੇ 61 ਫ਼ੀਸਦੀ, ਮਨਦੀਪ ਕੌਰ ਤੇ ਸਿਮਰਨਜੀਤ ਕੌਰ ਨੇ 60 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਅੱਵਲ ਰਹੀਆਂ ਵਿਦਿਆਰਥਣਾਂ ਨੂੰ ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਪ੍ਰੋ. ਧਿਆਨ ਸਿੰਘ ਸੰਧੂ ਤੇ ਪ੍ਰੋ. ਸਰਵਨ ਸਿੰਘ ਸਮੇਤ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ।

ਫੋਟੋ - http://v.duta.us/NPms4gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/BWTbWAAA

📲 Get Gurdaspur News on Whatsapp 💬