[gurdaspur] - ਭਾਰੀ ਮਾਤਰਾਂ 'ਚ ਨਾਜਾਇਜ਼ ਸ਼ਰਾਬ ਬਰਾਮਦ

  |   Gurdaspurnews

ਗੁਰਦਾਸਪੁਰ (ਵਿਨੋਦ) : ਦੀਨਾਨਗਰ ਪੁਲਸ ਨੇ ਇਕ ਸੂਚਨਾ ਦੇ ਆਧਾਰ 'ਤੇ ਇਕ ਘਰ 'ਚੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਸਹਾਇਕ ਸਬ ਇੰਸਪੈਕਟਰ ਹਰਬੀਰ ਸਿੰਘ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸੀ ਤਾਂ ਕਿਸੇ ਮੁਖਬਰ ਨੇ ਪੁਲਸ ਪਾਰਟੀ ਨੂੰ ਸੂਚਿਤ ਕੀਤਾ ਕਿ ਇਕ ਮਹਿਲਾ ਸੁਨੀਤਾ ਉਰਫ ਚੂਹੀ ਪਤਨੀ ਕਾਲਾ ਨਿਵਾਸੀ ਪੁਰਾਣੀ ਆਬਾਦੀ ਅਵਾਂਖਾ ਘਰ 'ਚ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦੀ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਸੁਨੀਤਾ ਦੇ ਘਰ ਤੇ ਛਾਪਾਮਾਰੀ ਕੀਤੀ ਤਾਂ ਸੁਨੀਤਾ ਘਰ ਤੋਂ ਭੱਜਣ 'ਚ ਸਫਲ ਹੋ ਗਈ ਪਰ ਘਰ ਤੋਂ ਪੁਲਸ ਨੇ 33750 ਮਿ.ਲੀਟਰ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮਹਿਲਾ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਫੋਟੋ - http://v.duta.us/mzR8hAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/2mPuaQAA

📲 Get Gurdaspur News on Whatsapp 💬