[hoshiarpur] - ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥਣਾਂ ਸਨਮਾਨਤ

  |   Hoshiarpurnews

ਹੁਸ਼ਿਆਰਪੁਰ (ਗੁਰਮੀਤ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੋਮੈਨ ਚੱਬੇਵਾਲ ਵਿਖੇ ਪ੍ਰਾਂਸੀਪਲ ਡਾ. ਅਨੀਤਾ ਸਿੰਘ ਦੀ ਅਗਵਾਈ ਹੇਠ ਕਾਲਜ ਕੈਂਪਸ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਅਕਾਲੀ ਦਲ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਅਤੇ ਹਰਮਿੰਦਰ ਸਿੰਘ ਸੰਧੂ ਸਰਪੰਚ ਚੱਬੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਦਕਿ ਸਮਾਗਮ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਐੱਸ.ਜੀ.ਪੀ.ਸੀ., ਸੈਕਟਰੀ ਅਸ਼ੋਕ ਸਿੰਘ ਚੱਬੇਵਾਲ, ਸਰਦਾਰਾ ਸਿੰਘ ਜੰਡੋਲੀ ਤੇ ਪ੍ਰਿੰਸੀਪਲ ਡਾ. ਅਨੀਤਾ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਸਮਾਰੋਹ ਦੀ ਸ਼ੁਰੂਆਤ ਜੋਤੀ ਜਗਾ ਕੇ ਕੀਤੀ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕੀਤਾ। ਇਸ ਮੌਕੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਲਖਵਿੰਦਰ ਸਿੰਘ ਲੱਖੀ ਨੇ ਆਪਣੇ ਵਿਚਾਰ ਵਿਦਿਆਰਥਣਾਂ ਨਾਲ ਸਾਂਝੇ ਕੀਤੇ ਅਤੇ ਕਾਲਜ ਸੰਸਥਾ ਨੂੰ 51 ਹਜ਼ਾਰ ਰੁਪਏ ਸਹਿਯੋਗ ਵਜੋਂ ਵੀ ਦਿੱਤੇ। ਇਸ ਮੌਕੇ ‘ਆਪ’ ਦੇ ਹਲਕਾ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਸਰਪੰਚ ਚੱਬੇਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਧੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਅਜੋਕੇ ਸਮੇਂ ਦੌਰਾਨ ਲਡ਼ਕੀਆਂ ਲਡ਼ਕਿਆਂ ਨਾਲੋਂ ਹਰ ਖੇਤਰ ਵਿਚ ਮੋਹਰੀ ਹਨ। ਉਨ੍ਹਾਂ ਕਾਲਜ ਨੂੰ ਇਕ ਲੱਖ ਰੁਪਏ ਸਹਿਯੋਗ ਵਜੋਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਰਵਿੰਦਰ ਸਿੰਘ ਜਲਾਲਪੁਰ ਨੇ ਕਾਲਜ ਨੂੰ 30 ਕੁਰਸੀਆਂ ਅਤੇ ਗੁਰਨੰਦਨ ਸਿੰਘ ਨੇ ਵੀਹ ਹਜ਼ਾਰ ਰੁਪਏ ਸਹਿਯੋਗ ਵਜੋਂ ਦਿੱਤੇ। ਸਮਾਰੋਹ ਦੌਰਾਨ ਵਿਦਿਆਰਥਣਾ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਡਾ. ਪੰਕਜ ਸ਼ਰਮਾ ਤੇ ਪ੍ਰੋ. ਰਮਨਦੀਪ ਨੇ ਸਾਂਝੇ ਤੌਰ ’ਤੇ ਬਾਖੂਬੀ ਨਿਭਾਈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ. ਅਨੀਤਾ ਸਿੰਘ ਨੇ ਆਏ ਪਤਵੰਤਿਆਂ ਅਤੇ ਵਿਸ਼ੇਸ਼ ਤੌਰ ’ਤੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਸਮੇਂ ਮੇਜਰ ਬਖਤਾਵਰ ਸਿੰਘ, ਸਤਨਾਮ ਸਿੰਘ ਮਹਿਨਾ, ਅਵਤਾਰ ਸਿੰਘ ਮੁਲਤਾਨੀ, ਸੁਖਜੀਤ ਸਿੰਘ ਗਿੱਲ, ਜਸਵੰਤ ਸਿੰਘ ਬਿੱਟੂ, ਵਿਸ਼ਾਲ ਜੋਸ਼ੀ, ਗੁਰਨੰਦਨ ਸਿੰਘ, ਰਵਿੰਦਰ ਸਿੰਘ, ਡਾ. ਮਨਜੀਤ ਕੌਰ, ਡਾ. ਦਵਿੰਦਰਪਾਲ, ਪ੍ਰੋ. ਸਤਵਿੰਦਰ ਆਦਿ ਸਮੇਤ ਸਮੂਹ ਕਾਲਜ ਸਟਾਫ ਤੇ ਵਿਦਿਆਰਥਣਾਂ ਹਾਜ਼ਰ ਸਨ।

ਫੋਟੋ - http://v.duta.us/VyLsOQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/hpxZRwAA

📲 Get Hoshiarpur News on Whatsapp 💬