[jalandhar] - ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

  |   Jalandharnews

ਜਲੰਧਰ (ਟੁੱਟ)-ਕੇ. ਪੀ. ਐੱਸ. ਬਾਲ ਭਾਰਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੂਹੜ ਦੇ ਮੁੱਖ ਸੰਚਾਲਨ ਲਲਿਤ ਮੋਹਣ ਸਾਹੀ ਤੇ ਸੰਜੇ ਸਾਹੀ ਤੇ ਡਾਇਰੈਕਟਰ ਪ੍ਰੇਮ ਲਤਾ ਦੀ ਸਰਪ੍ਰਸਤੀ ਹੇਠ ਅਤੇ ਪ੍ਰਿੰਸੀਪਲ ਪ੍ਰਵੀਨ ਛਾਬੜਾ ਦੀ ਅਗਵਾਈ ’ਚ ਸਕੂਲ ਦੇ ਨਵੇਂ ਸੈਸ਼ਨ ਦਾ ਸ਼ੁੱਭ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਕੂਲੀ ਬੱਚਿਆਂ ਵਲੋਂ ਸਬਦ ਗਾਇਨ ਰਾਹੀਂ ਨਿਹਾਲ ਕੀਤਾ ਗਿਆ। ਉਪਰੰਤ ਸਕੂਲ ਦੇ ਬਾਨੀ ਸਵ. ਪ੍ਰੋਫੈਸਰ ਰਾਮ ਮੂਰਤੀ ਸਾਹੀ ਤੇ ਗੁਰਪਿਆਰੀ ਕੌਰ ਸਾਹੀ ਦੀ ਨਿੱਘੀ ਯਾਦ ਨੂੰ ਤਾਜਾ ਕਰਦਿਆਂ ਸਕੂਲ ਦੇ ਸਮੂਹ ਸਟਾਫ ਵਲੋਂ ਸ਼ਰਧਾਲੂਆਂ ਦੇ ਫੁੱਲ ਭੇਟ ਕੀਤੇ। ਇਸ ਸਮੇਂ ਸੰਜੇ ਸਾਹੀ ਨੇ ਆਖਿਆ ਕਿ ਸਕੂਲ ਦੀ ਮੈਨੇਜਮੈਂਟ ਕਮੇਟੀ ਸਵ. ਰਾਮ ਮੂਰਤੀ ਦੇ ਪ੍ਰੇਰਨਾ ਸਰੋਤ ਹੀ ਕੰਮ ਕਰ ਰਹੀ ਹੈ। ਬੱਚਿਆਂ ਨੂੰ ਨਵੀਂ ਤਕਨੀਕ ਪ੍ਰਣਾਲੀ ਰਾਹੀਂ ਪੜਾਇਆ ਜਾ ਰਿਹਾ ਹੈ। ਇਸ ਸਮੇਂ ਵਿਨੋਦ ਗੌਤਮ ਤੇ ਹਰਪ੍ਰੀਤ ਸਿੰਘ ਮੱਲ੍ਹੀ ਵੀ ਹਾਜ਼ਰ ਸਨ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/x9eGkAAA

📲 Get Jalandhar News on Whatsapp 💬