[jalandhar] - 6 ਕਰੋੜ ਕਿੱਥੇ ਗਾਇਬ ਹੋਏ ਆਈ. ਜੀ. ਕਰਨਗੇ ਪਾਦਰੀ ਦੇ ਦੋਸ਼ਾਂ ਦੀ ਜਾਂਚ

  |   Jalandharnews

ਜਲੰਧਰ/ਚੰਡੀਗੜ੍ਹ (ਰਮਨਜੀਤ)— ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸੋਮਵਾਰ ਨੂੰ ਖੰਨਾ ਪੁਲਸ ਵੱਲੋਂ ਹਾਲ ਹੀ 'ਚ ਰੋਮਨ ਕੈਥੋਲਿਕ ਗਿਰਜਾ ਘਰ ਦੇ ਪਾਦਰੀ ਦੇ ਜਲੰਧਰ ਸਥਿਤ ਘਰ 'ਤੇ ਛਾਪਾ ਮਾਰ ਕੇ ਬਰਾਮਦ ਕੀਤੇ ਗਏ ਕਰੋੜਾਂ ਰੁਪਏ ਦੀ ਕਥਿਤ ਦੁਰਵਰਤੋਂ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਪੁਲਸ ਸੂਤਰਾਂ ਅਨੁਸਾਰ ਜਾਂਚ ਆਈ. ਜੀ. ਕ੍ਰਾਈਮ ਪ੍ਰਵੀਨ ਕੁਮਾਰ ਸਿਨਹਾ ਨੂੰ ਦਿੱਤੀ ਗਈ ਹੈ। ਗਿਰਜਾ ਘਰ ਦੇ ਜਲੰਧਰ ਦੇ ਪਾਦਰੀ ਐਂਥਨੀ ਮੈਡਾਸੇਰੀ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਖੰਨਾ ਪੁਲਸ ਖਿਲਾਫ 6.66 ਕਰੋੜ ਰੁਪਏ ਦੀ ਹੇਰਾਫੇਰੀ ਦਾ ਗੰਭੀਰ ਦੋਸ਼ ਲਗਾਏ ਸਨ। ਉਥੇ ਹੀ, ਪੁਲਸ ਵੱਲੋਂ ਆਪਣੇ ਪੱਧਰ 'ਤੇ ਕੀਤੀ ਗਈ ਮੁੱਢਲੀ ਜਾਂਚ 'ਚ ਵੀ ਡੀ. ਆਈ. ਜੀ. ਪੱਧਰ ਦੇ ਇਕ ਅਧਿਕਾਰੀ ਵੱਲੋਂ ਮਾਮਲੇ 'ਤੇ ਸ਼ੱਕ ਜਤਾਉਂਦੇ ਹੋਏ ਇਸ ਦੀ ਉੱਚ ਪੱਧਰ ਜਾਂਚ ਦੀ ਸਿਫਾਰਿਸ਼ ਡੀ. ਜੀ. ਪੀ. ਨੂੰ ਕੀਤੀ ਗਈ ਸੀ। ਉਸ ਤੋਂ ਬਾਅਦ ਹੀ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਵੱਲੋਂ ਇਹ ਜਾਂਚ ਕਰਾਉਣ ਦਾ ਫੈਸਲਾ ਲਿਆ ਗਿਆ ਹੈ।...

ਫੋਟੋ - http://v.duta.us/L6N3rAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/u8NitwAA

📲 Get Jalandhar News on Whatsapp 💬