[kapurthala-phagwara] - ਬੇਬੇ ਨਾਨਕੀ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਸਮਾਗਮ 5 ਨੂੰ

  |   Kapurthala-Phagwaranews

ਕਪੂਰਥਲਾ (ਧੀਰ)-ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ ਗੁਰਦਵਾਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੀ ਮੀਟਿੰਗ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ 5 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਬੇਬੇ ਨਾਨਕੀ ਜੀ ਦਾ ਜਨਮ ਦਿਹਾਡ਼ਾ ਮਹਾਨ ਵਿਦਵਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਦਿਨ ਬੁੱਧਵਾਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 5 ਅਪ੍ਰੈਲ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਉਪਰੰਤ ਹਜ਼ੂਰੀ ਰਾਗੀ ਜਥਾ ਸੰਗਤਾਂ ਨੂੰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਨਗੇ। ਉਪਰੰਤ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੀਆਂ। ਇਸ ਸਮੇਂ ਚਾਹ, ਜਲੇਬੀਆਂ, ਮਿਠਾਈਆਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਣਗੇ। ਸਾਰੀਆਂ ਸ਼ਹਿਰ ਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਪਾਵਨ ਮੌਕੇ ’ਤ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਦਰਸ਼ਨ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਸੁਰਿੰਦਰਜੀਤ ਸਿੰਘ, ਬਲਬੀਰ ਸਿੰਘ, ਮਾ. ਬਲਵੰਤ ਸਿੰਘ, ਮਹਿੰਦਰ ਸਿੰਘ, ਕਰਤਾਰ ਸਿੰਘ, ਬਲਦੇਵ ਸਿੰਘ, ਕਰਨੈਲ ਸਿੰਘ, ਕਰਮ ਸਿੰਘ, ਪ੍ਰੀਤਮ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਸਰਵਣ ਸਿੰਘ, ਮੁਖਤਾਰ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ, ਗੁਰਮਿੰਦਰ ਸਿੰਘ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਬਖਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ, ਕਰਮਬੀਰ ਸਿੰਘ, ਸਰਦੂਲ ਸਿੰਘ, ਅਜੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/-rOY2QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/pKH_JgAA

📲 Get Kapurthala-Phagwara News on Whatsapp 💬