[moga] - ਗੁਰਪ੍ਰੀਤ ਸਿੰਘ ਲੋਕ ਇਨਸਾਫ ਪਾਰਟੀ ਦੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

  |   Moganews

ਮੋਗਾ (ਬਿੰਦਾ)- ਲੋਕ ਇਨਸਾਫ ਪਾਰਟੀ ਦੀ ਮੀਟਿੰਗ ਜ਼ਿਲਾ ਦਫਤਰ ਮੋਗਾ ਵਿਖੇ ਹੋਈ, ਜਿਸ ’ਚ ਪਾਰਟੀ ਦੀਆਂ ਗਤੀਵਿਧੀਆਂ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਸਮੇਂ ਗੁਰਪ੍ਰੀਤ ਸਿੰਘ ਨੂੰ ਮੋਗਾ ਜ਼ਿਲੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਭਾਈ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਸਮੇਂ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਹਾਜ਼ਰੀਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਸੂਬੇਦਾਰ ਗੁਰਦੀਪ ਸਿੰਘ, ਕੁਲਜੀਤ ਸਿੰਘ ਧਰਮਕੋਟ, ਓਪਲ ਸਾਹਿਬ, ਪਰਮਿੰਦਰ ਸਿੰਘ ਭੋਲਾ, ਸਤੀਸ਼ ਕੁਮਾਰ ਮੋਗਾ, ਗੁਰਜੰਟ ਸਿੰਘ ਯੂਥ ਵਿੰਗ, ਸਵਰਨ ਸਿੰਘ, ਅੰਮ੍ਰਿਤਪਾਲ ਸਿੰਘ ਖਾਲਸਾ, ਗੁਰਸੇਵਕ ਸਿੰਘ ਮੰਦਰ, ਜਥੇਦਾਰ ਮੇਜਰ ਸਿੰਘ ਰਾਜਪੂਤ, ਇਕਬਾਲ ਸਿੰਘ, ਅਮਰਦੀਪ ਸਿੰਘ, ਗੁਰਜੰਟ ਸਿੰਘ, ਲੱਕੀ ਪ੍ਰਧਾਨ, ਜਗਮੋਹਨ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/MMpyVwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/1p7XCQAA

📲 Get Moga News on Whatsapp 💬