[tarntaran] - ਰਾਹੁਲ ਗਾਂਧੀ ਦੀ ਅਗਵਾਈ ’ਚ ਬਣੇਗੀ ਕਾਂਗਰਸ ਦੀ ਸਰਕਾਰ : ਹਾਂਡਾ

  |   Tarntarannews

ਤਰਨਤਾਰਨ (ਸੋਨੀਆ)-ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਸ਼ਾਲ ਜਿੱਤ ਪ੍ਰਾਪਤ ਕਰੇਗੀ ਅਤੇ ਦੇਸ਼ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ, ਜਿਸ ਨਾਲ ਲੋਕਾਂ ਦਾ ਜੀਵਨ ਪੱਧਰ ਖੁਸ਼ਹਾਲ ਹੋਵੇਗਾ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਭਾਜਪਾ ਨੂੰ ਕਰਾਰੀ ਹਾਰ ਦੇ ਕੇ ਪੰਜ ਸਾਲਾਂ ’ਚ ਹੋਈਆਂ ਧੱਕੇਸ਼ਾਹੀਆਂ ਦਾ ਬਦਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਦੇਸ਼ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਹਾਂਡਾ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀਆਂ ਨੀਤੀਆਂ ਤੋਂ ਦੇਸ਼ ਦੀ ਜਨਤਾ ਬੇਹੱਦ ਖੁਸ਼ ਹੈ, ਜਿਸ ਦਾ ਨਤੀਜਾ ਇਹ ਹੋਵੇਗਾ ਕਿ ਕਾਂਗਰਸ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਅਵਤਾਰ ਸੇਠ, ਦੀਪੂ ਸ਼ਰਮਾ, ਦਰਸ਼ਨ ਸਿੰਘ, ਸੇਵਾ ਸਿੰਘ ਸਰਪੰਚ, ਬਲਜੀਤ ਸਿੰਘ ਮਗੋਲ, ਵਿਜੇ ਕੁਮਾਰ, ਬਾਊ ਰਾਮ, ਹੀਰਾ ਲਾਲ, ਸੰਨੀ ਕਪੂਰ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/Ky8T2AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/eO2xswAA

📲 Get Tarntaran News on Whatsapp 💬