👉ਚੌਥੇ ਗੇੜ 'ਚ 9 ਸੂਬਿਆਂ🗳ਦੀਆਂ 72 ਸੀਟਾਂ 'ਤੇ ਵੋਟਿੰਗ ਸ਼ੁਰੂ 🤞

  |   Punjabnews

ਲੋਕ ਸਭਾ ਚੋਣਾਂ ਦੇ ਚੌਥੇ ਗੇੜ ਵਿੱਚ ਅੱਜ 9 ਸੂਬਿਆਂ ਦੀਆਂ 72 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਬੀਜੇਪੀ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਲਈ ਇਹ ਗੇੜ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ 72 ਸੀਟਾਂ ਵਿੱਚੋਂ 56 ਸੀਟਾਂ 'ਤੇ ਪਾਰਟੀ ਨੇ ਜਿੱਤ ਹਾਸਲ ਕੀਤੀ ਸੀ। ਬਾਕੀ 16 ਸੀਟਾਂ ਵਿੱਚੋਂ 2 ਸੀਟਾਂ ਕਾਂਗਰਸ ਤੇ ਬਾਕੀ ਬਚੀਆਂ ਤ੍ਰਿਣਮੂਲ ਕਾਂਗਰਸ ਤੇ ਬੀਜਦ ਵਰਗੀਆਂ ਪਾਰਟੀਆਂ ਦੇ ਹਿੱਸੇ ਆਈਆਂ ਸੀ।

ਚੌਥੇ ਗੇੜ ਵਿੱਚ ਅੱਜ ਮਹਾਰਾਸ਼ਟਰ ਦੀਆਂ 17, ਰਾਜਸਥਾਨ ਤੇ ਉੱਤਰ ਪ੍ਰਦੇਸ ਦੀਆਂ 13-13, ਪੱਛਮ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਤੇ ਉੜੀਸਾ ਦੀਆਂ 6-6, ਬਿਹਾਰ ਦੀਆਂ ਪੰਜ ਤੇ ਝਾਰਖੰਡ ਦੀਆਂ ਤਿੰਨ ਸੀਟਾਂ 'ਤੇ ਵੋਟਾਂ ਪੈਣਗੀਆਂ। ਅਨੰਤਨਾਗ ਸੀਟ 'ਤੇ ਤਿੰਨ ਗੇੜਾਂ ਵਿੱਚ ਵੋਟਿੰਗ ਕਰਵਾਈ ਜਾ ਰਹੀ ਹੈ। ਦੱਸ ਦੇਈਏ ਲੋਕ ਸਭਾ ਚੋਣਾਂ ਦੇ ਪਹਿਲੇ ਤਿੰਨ ਗੇੜਾਂ ਵਿੱਚ 302 ਸੀਟਾਂ 'ਤੇ ਵੋਟਾਂ ਪੈ ਚੁੱਕੀਆਂ ਹਨ।

ਇਥੇ ਪਡ੍ਹੋ ਪੁਰੀ ਖਬਰ- http://v.duta.us/SnKGuwAA

📲 Get Punjab News on Whatsapp 💬