[amritsar] - 'ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਜ਼ੁਲਮਾਂ ਦਾ ਬਦਲਾ ਲੋਕ ਵੋਟ ਰਾਹੀਂ ਲੈਣਗੇ'

  |   Amritsarnews

ਅੰਮ੍ਰਿਤਸਰ (ਵਾਲੀਆ) : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ਸਿੰਘ ਸਰਕਾਰੀਆ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮ੍ਰਿਤਸਰ ਵਲੋਂ ਸਾਂਝੇ ਤੌਰ ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੱਕ ਲਿਜਾਂਦਿਆਂ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਉਪਰੰਤ ਪਿੰਡ ਲੋਪੋਕੇ ਵਿਖੇ ਇਕ ਵਿਸ਼ਾਲ ਚੋਣ ਰੈਲੀ ਕੀਤੀ ਗਈ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪੰਚ-ਸਰਪੰਚ ਤੇ ਕਾਂਗਰਸੀ ਵਰਕਰ ਹਾਜ਼ਰ ਹੋਏ। ਇਸਤੋਂ ਪਹਿਲਾਂ ਸਰਕਾਰੀਆ ਤੇ ਔਜਲਾ ਵਲੋਂ ਪਿੰਡ ਚੂਚਕਵਾਲ ਤੇ ਪਿੰਡ ਚੋਗਾਵਾਂ ਵਿਖੇ ਕਰਵਾਈਆਂ ਚੋਣ ਰੈਲੀਆਂ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਨੂੰ ਵੀ ਸੰਬੋਧਨ ਕੀਤਾ ਗਿਆ। ਲੋਪੋਕੇ ਵਿਖੇ ਹੋਈ ਚੋਣ ਰੈਲੀ ਨੂੰ ਸੰਬੋਧਨ ਦੌਰਾਨ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ 10 ਸਾਲਾਂ ਦੇ ਰਾਜ ਵਿੱਚ ਅਕਾਲੀ ਆਗੂਆਂ ਨੇ ਪੰਜਾਬ ਨੂੰ ਦੋਹੀਂ ਹੱਥੀ ਲੁੱਟਿਆ ਤੇ ਹੱਕ ਮੰਗਦੇ ਪੰਜਾਬ ਵਾਸੀਆਂ ਨੂੰ ਕੁੱਟਿਆ।...

ਫੋਟੋ - http://v.duta.us/ZlqcVQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/eZnoBQAA

📲 Get Amritsar News on Whatsapp 💬