[bhatinda-mansa] - ਕੈਪਟਨ ਤੇ ਖਹਿਰਾ ਮਿਲ ਕੇ ਖੇਡ ਰਹੇ ਨੇ ਸਿਆਸੀ ਮੈਚ : ਮਜੀਠੀਆ

  |   Bhatinda-Mansanews

ਮਾਨਸਾ (ਸੰਦੀਪ ਮਿੱਤਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦੀ ਬੀ ਟੀਮ ਦੇ ਆਗੂ ਸੁਖਪਾਲ ਖਹਿਰਾ ਮਿਲ ਕੇ ਸਿਆਸੀ ਮੈਚ ਖੇਡ ਰਹੇ ਹਨ, ਜਿਸ ਦੇ ਨਤੀਜੇ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਮਿਲ ਜਾਣਗੇ। ਮਾਨਸਾ ਹਲਕੇ ਦੇ ਵਿਧਾਇਕ ਦਾ ਕਾਂਗਰਸ 'ਚ ਸ਼ਾਮਲ ਹੋਣਾ ਖਹਿਰਾ ਦੇ ਸਿਆਸੀ ਦਿਮਾਗ ਦਾ ਨਤੀਜਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਇੰਚਾਰਜ ਬਿਕਰਮ ਸਿੰਘ ਮਜੀਠੀਆ ਵਲੋਂ ਕੀਤਾ ਗਿਆ ਹੈ, ਜਦੋਂ ਉਹ ਅਕਾਲੀ ਭਾਜਪਾ ਗੱਠਜੋੜ ਦੀ ਸਾਂਝੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਚੌਣ ਮੁੰਹਿਮ ਦਾ ਜਾਇਜ਼ਾ ਲੈਣ ਪਹੁੰਚੇ ਸਨ।

ਪਾਰਟੀ ਦੇ ਮੁੱਖ ਚੋਣ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕਾ ਸਾਹਿਬ ਹੱਥਾਂ 'ਚ ਫੜ੍ਹ ਕੇ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਅਤੇ ਵਾਅਦਾ ਪੂਰਾ ਨਾ ਹੋਣ ਕਾਰਨ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਮਜੀਠੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਪੂਰਨ ਸ਼ਰਧਾ ਅਤੇ ਸਤਿਕਾਰ ਹੈ ਪਰ ਕਾਂਗਰਸ ਨੇ ਅਕਾਲੀ ਦਲ ਦੇ ਅਕਸ਼ ਨੂੰ ਖਰਾਬ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਇਆ ਬੇਅਦਬੀਆਂ 'ਤੇ ਸਿਆਸੀ ਰਾਜਨੀਤੀ ਕਰਕੇ ਸਾਬਤ ਕਰ ਦਿੱਤਾ ਕਿ ਗਾਂਧੀ ਪਰਿਵਾਰ ਕਿਸੇ ਵੀ ਦਰਜੇ ਤੱਕ ਡਿੱਗ ਸਕਦਾ ਹੈ। ਮਜੀਠੀਆਂ ਨੇ ਰਾਜਾ ਵੜਿੰਗ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਵੜਿੰਗ ਵਲੋਂ ਗਿੱਦੜਬਾਹੇ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਦਾ ਲੇਖਾ ਜੋਗਾ ਬਠਿੰਡਾ ਲੋਕ ਸਭਾ ਹਲਕੇ ਦੇ ਵੋਟਰ ਕਰਨਗੇ।...

ਫੋਟੋ - http://v.duta.us/OUU5QAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/bJv4fwAA

📲 Get Bhatinda-Mansa News on Whatsapp 💬