[bhatinda-mansa] - ਖਹਿਰਾ ਕਾਂਗਰਸ ਦਾ ਏਜੰਟ ਬਣ ਕੇ ਕੰਮ ਕਰ ਰਿਹੈ : ਮਜੀਠੀਆ

  |   Bhatinda-Mansanews

ਬਠਿੰਡਾ (ਵਰਮਾ)— ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਏਕਤਾ ਪਾਰਟੀ (ਪੀ. ਈ. ਪੀ.) ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਇਕ ਕਾਂਗਰਸੀ ਏਜੰਟ ਕਰਾਰ ਦਿੰਦਿਆਂ ਕਿਹਾ ਕਿ ਉਸ ਦਾ ਇਕੋ-ਇਕ ਮਕਸਦ ਆ ਰਹੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਮਦਦ ਕਰਨਾ ਹੈ।

ਇਥੇ ਜਾਰੀ ਕੀਤੇ ਇਕ ਪ੍ਰੈੱਸ ਬਿਆਨ 'ਚ ਮਜੀਠੀਆ ਨੇ ਖਹਿਰਾ ਨੂੰ ਵਿਧਾਨ ਸਭਾ ਹਲਕਾ ਭੁਲੱਥ ਤੋਂ ਦਿੱਤੇ ਅਸਤੀਫੇ ਲਈ ਸਖਤ ਝਾੜ ਪਾਉਂਦਿਆਂ ਕਿਹਾ ਕਿ ਉਸ ਨੇ ਲੋਕ ਸਭਾ ਚੋਣਾਂ ਵਾਸਤੇ ਆਪਣੇ ਨਾਮਜ਼ਦਗੀ ਕਾਗਜ਼ਾਂ ਨੂੰ ਰੱਦ ਹੋਣ ਤੋਂ ਬਚਾਉਣ ਲਈ ਮਜਬੂਰੀ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਹਿਰਾ ਹੁਣ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਦਦ ਕਰਨ ਲਈ ਬਠਿੰਡਾ ਦੇ ਚੋਣ ਮੁਕਾਬਲੇ 'ਚ ਬਾਹਰ ਹੋਣ ਦੇ ਰੌਂਅ 'ਚ ਜਾਪਦਾ ਹੈ। ਇਸ ਤਰ੍ਹਾਂ ਉਹ ਇਕ ਕਠਪੁਤਲੀ ਬਣ ਕੇ ਰਹਿ ਗਿਆ ਹੈ, ਜਿਸ ਦਾ ਕੰਮ ਕੈਪਟਨ ਅਮਰਿੰਦਰ ਸਿੰਘ ਦੀਆਂ ਉਂਗਲਾਂ 'ਤੇ ਨੱਚਣਾ ਹੈ। ਇਸ ਦੌਰਾਨ ਬੀਤੇ ਦਿਨ ਮਨਪ੍ਰੀਤ ਸਿੰਘ ਬਾਦਲ ਦੇ ਪ੍ਰਾਈਵੇਟ ਮੀਡੀਆ ਸਲਾਹਕਾਰ ਚਮਕੌਰ ਸਿੰਘ ਮਾਨ ਅਤੇ ਨਗਰ ਕੌਂਸਲ ਬਠਿੰਡਾ ਦੇ ਸਾਬਕਾ ਚੇਅਰਮੈਨ ਭੁਪਿੰਦਰ ਭੁੱਲਰ ਅਕਾਲੀ ਦਲ 'ਚ ਸ਼ਾਮਲ ਹੋ ਗਏ। ਮਜੀਠੀਆ ਨੇ ਉਪਰੋਕਤ ਦੋਵੇਂ ਆਗੂਆਂ ਦਾ ਪਾਰਟੀ 'ਚ ਨਿੱਘਾ ਸਵਾਗਤ ਕੀਤਾ।

ਫੋਟੋ - http://v.duta.us/6F1H7AEA

ਇਥੇ ਪਡ੍ਹੋ ਪੁਰੀ ਖਬਰ — - http://v.duta.us/tH0HHwAA

📲 Get Bhatinda-Mansa News on Whatsapp 💬