[bhatinda-mansa] - ਬਾਦਲਾਂ ਤੇ ਕੈਪਟਨ ਖਿਲਾਫ ਲੋਕਾਂ ’ਚ ਜ਼ਬਰਦਸਤ ਰੋਹ : ਭਗਵੰਤ ਮਾਨ

  |   Bhatinda-Mansanews

ਬਠਿੰਡਾ/ਸੰਗਰੂਰ/ਸ਼ੇਰਪੁਰ, (ਸਿੰਗਲਾ)- ਲੋਕ ਸਭਾ ਹਲਕਾ ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ ’ਚ ਪਹਿਲੇ ਦਿਨ ਪ੍ਰਚਾਰ ਕਰਨ ਪੁੱਜੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਪਿੰਡ ਰੱਲਾ ਵਿਖੇ ਕੀਤੀ ਜਨਤਕ ਰੈਲੀ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੂਰੇ ਪੰਜਾਬ ’ਚ ਬਾਦਲ ਪਿਉ-ਪੁੱਤਰਾਂ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਲੋਕਾਂ ’ਚ ਜ਼ਬਰਦਸਤ ਰੋਹ ਪਾਇਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਨੇ ਰਲ ਕੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ।

ਸ਼੍ਰੀ ਮਾਨ ਨੇ ਕਿਹਾ ਕਿ ਅੱਜ ਕਣਕ ਦੀ ਫਸਲ ਦਾ ਸੀਜ਼ਨ ਸਿਰ ’ਤੇ ਹੋਣ ਦੇ ਬਾਵਜੂਦ ਆਮ ਲੋਕਾਂ ਦਾ ਇੰਨਾ ਵੱਡਾ ਇਕੱਠ ਇਹ ਗੱਲ ਸਾਫ ਕਰਦਾ ਹੈ ਕਿ ਇੱਥੋਂ ਦੇ ਲੋਕਾਂ ਨਾਲ ਹਮੇਸ਼ਾ ਬੇਇਨਸਾਫੀ ਹੋਈ ਹੈ ਅਤੇ ਲੋਕ ਆਪਣਾ ਬਦਲਾ ਲੈਣ ਲਈ 19 ਮਈ ਦੇ ਦਿਨ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਬਲਜਿੰਦਰ ਕੌਰ ਲੋਕਾਂ ਦੇ ਦੁੱਖ-ਸੁੱਖ ’ਚ ਭਾਗੀਦਾਰ ਬਣਦੀ ਹੈ, ਜਦਕਿ ਬੀਬੀ ਹਰਸਿਮਰਤ ਕੌਰ ਬਾਦਲ ਕੋਲ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦਾ ਸਮਾਂ ਹੀ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਉਮੀਦਵਾਰ ਰਾਜਾ ਵਡ਼ਿੰਗ ਪਿੰਡਾਂ ’ਚ ਸ਼ਮਸ਼ਾਨਘਾਟ ਬਣਾਉਣ ਦੀਆਂ ਗੱਲਾਂ ਕਰਦਾ ਹੈ ਜਦਕਿ ਆਮ ਆਦਮੀ ਪਾਰਟੀ ਪਿੰਡਾਂ ’ਚ ਬੱਚਿਆਂ ਲਈ ਚੰਗੇ ਸਕੂਲ, ਕਾਲਜ, ਹਸਪਤਾਲ ਅਤੇ ਵਿਕਾਸ ਕਰ ਕੇ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲੈ ਕੇ ਜਾਣਾ ਚਾਹੁੰਦੀ ਹੈ।

ਫੋਟੋ - http://v.duta.us/bndSpgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/93BE2QAA

📲 Get Bhatinda-Mansa News on Whatsapp 💬