[faridkot-muktsar] - 50 ਕਿਲੋ ਕੱਚੀ ਲਾਹਣ ਬਰਾਮਦ, ਮੁਲਜ਼ਮ ਫਰਾਰ

  |   Faridkot-Muktsarnews

ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ, ਪਵਨ) - ਦੋਦਾ ਦੀ ਪੁਲਸ ਚੌਕੀ ਵਲੋਂ ਇਕ ਘਰ 'ਚ ਛਾਪਾਮਾਰੀ ਕਰਕੇ ਉੱਥੋਂ 50 ਕਿਲੋ ਕੱਚੀ ਲਾਹਣ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਦੇ ਇੰਚਾਰਜ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਆਪਣੇ ਘਰ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਇਸ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਐਕਸਾਈਜ਼ ਇੰਸਪੈਕਟਰ ਜਸਵਿੰਦਰ ਸਿੰਘ ਗਿੱਦੜਬਾਹਾ ਦੀ ਹਾਜ਼ਰੀ 'ਚ ਪੁਲਸ ਪਾਰਟੀ ਨਾਲ ਦੱਸੀ ਗਈ ਜਗ੍ਹਾ 'ਤੇ ਛਾਪਾਮਾਰੀ ਕਰਕੇ ਉੱਥੋਂ ਉਕਤ ਮਾਤਰਾ 'ਚ ਕੱਚੀ ਲਾਹਣ ਬਰਾਮਦ ਕੀਤੀ, ਜਦਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਫਰਾਰ ਹੋਏ ਵਿਅਕਤੀ ਦੀ ਪਛਾਣ ਰਾਜੂ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜਿਸ ਖਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫੋਟੋ - http://v.duta.us/2qyaiQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/GepPiAAA

📲 Get Faridkot-Muktsar News on Whatsapp 💬