[jalandhar] - ਪੇਕੇ ਘਰ ਜਾ ਰਹੀਆਂ ਭੈਣਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

  |   Jalandharnews

ਜਲੰਧਰ (ਮਾਹੀ )— ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਲਿੱਦੜਾਂ ਵਿਖੇ ਬੀਤੀ ਦੇਰ ਰਾਤ ਦੋ ਸਕੀਆਂ ਭੈਣਾਂ ਐਕਟਿਵਾ 'ਤੇ ਸਵਾਰ ਹੋ ਕੇ ਆਪਣੇ ਪੇਕੇ ਘਰ ਜਾ ਰਹੀਆਂ ਸਨ ਅਤੇ ਪਿੱਛੋਂ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਇਕ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਦੇਰ ਰਾਤ ਕੰਟਰੋਲ ਰੂਮ ਤੋਂ ਫੋਨ ਆਇਆ ਕਿ ਦੋ ਐਕਟਿਵਾ ਸਵਾਰ ਔਰਤਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਵਾਹਨ ਚਾਲਕ ਵਾਹਨ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁਲਵਿੰਦਰ ਕੌਰ ਪਤਨੀ ਸੰਜੀਵ ਕੁਮਾਰ ਵਾਸੀ ਸੰਤੋਖਪੁਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਭੈਣ ਸੁਖਵਿੰਦਰ ਕੌਰ ਪੁੱਤਰੀ ਆਤਮਾ ਸਿੰਘ ਕਪੂਰਥਲਾ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਹੈ।

ਫੋਟੋ - http://v.duta.us/q4f2YAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/47NCgQAA

📲 Get Jalandhar News on Whatsapp 💬