[ropar-nawanshahar] - ਅਕਾਲੀ ਆਗੂ ਚੰਦੂਮਾਜਰਾ ਨੇ ਸਾਧਿਆ ਮੁਨੀਸ਼ ਤਿਵਾੜੀ 'ਤੇ ਨਿਸ਼ਾਨਾ

  |   Ropar-Nawanshaharnews

ਰੂਪਨਗਰ (ਵਿਜੇ)— ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਇਸ ਖੇਤਰ ਦੇ 10 ਪਿੰਡਾਂ ਦੇ ਨਾਂ ਤੱਕ ਪਤਾ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੇ ਸੰਸਦੀ ਹਲਕੇ ਦੇ ਸਾਰੇ ਪਿੰਡਾਂ ਦਾ ਇਕ ਵਾਰ ਵੀ ਦੌਰਾ ਪੂਰਾ ਨਹੀਂ ਕੀਤਾ ਹੋਵੇਗਾ ਜਦਕਿ ਉਹ ਸਾਰੇ ਸੰਸਦੀ ਖੇਤਰ ਦੇ ਪਿੰਡਾਂ ਤੇ ਸ਼ਹਿਰਾਂ ਦਾ ਤਿੰਨ-ਚਾਰ ਵਾਰ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਸੰਸਦੀ ਖੇਤਰ ਦੇ ਹਰੇਕ ਪਿੰਡ ਅਤੇ ਸ਼ਹਿਰ ਦੀ ਸਮੱਸਿਆ ਤੋਂ ਜਾਣੂ ਹਨ, ਜਿਨ੍ਹਾਂ 'ਚ ਜ਼ਿਆਦਾਤਰ ਸਮੱਸਿਆਵਾਂ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਕੁਝ ਰਹਿੰਦੀਆਂ ਸਮੱਸਿਆਵਾਂ ਨੂੰ ਜਲਦੀ ਹੀ ਇਸ ਵਾਰ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਸਦੀ ਖੇਤਰ ਕਾਫੀ ਲੰਬਾ ਹੈ ਅਤੇ ਇਸ ਦਾ ਦੌਰਾ ਕਰਨਾ ਕਾਫੀ ਮੁਸ਼ਕਲ ਹੈ ਕਿਉਂਕਿ ਉਹ ਇਸ ਖੇਤਰ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਸਾਰੇ ਪਿੰਡਾਂ ਦਾ ਚੰਗੀ ਤਰ੍ਹਾਂ ਦੌਰਾ ਕਰ ਲਿਆ ਹੈ।

ਫੋਟੋ - http://v.duta.us/YotWXwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/WmR1SwAA

📲 Get Ropar-Nawanshahar News on Whatsapp 💬