👉ਫਤਿਹ ਨੂੰ ਬਾਹਰ ਕੱਢਣ ‘ਚ ਹੋ ਰਹੀ ਦੇਰੀ 😱ਕਰਕੇ ਲੋਕਾਂ ਨੇ ਸੰਗਰੂਰ-ਮਾਨਸਾ ਹਾਈਵੇਅ ਕੀਤਾ👤ਜਾਮ

  |   Punjabnews

ਪਿਛਲੇ 90 ਘੰਟਿਆਂ ਤੋਂ ਵੱਧ ਸਮੇਂ ਤੋਂ ਬੋਰਵੈੱਲ ‘ਚ ਡਿੱਗਿਆ ਫਤਿਹਵੀਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਫਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਪਰ ਅਜੇ ਤੱਕ ਐੱਨ.ਡੀ.ਆਰ.ਐੱਫ. ਤੇ ਸਮਾਜਿਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਯਤਨ ਸਫਲ ਨਹੀਂ ਹੋ ਸਕੇ ਹਨ। ਬਚਾਅ ਕਾਰਜਾਂ ਵਿੱਚ ਹੋ ਰਹੀ ਦੇਰੀ ਦੇ ਰੋਸ ਵਿੱਚ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। ਜਾਣਕਾਰੀ ਅਨੁਸਾਰ ਮੌਕੇ ‘ਤੇ ਮੌਜੂਦ ਲੋਕਾਂ ਨੇ ਸੰਗਰੂਰ-ਮਾਨਸਾ ਹਾਈਵੇਅ ਜਾਮ ਕਰ ਦਿੱਤਾ ਹੈ।

ਹਾਲਾਂਕਿ ਇਸ ਤੋਂ ਕੁਝ ਦੇਰ ਪਹਿਲਾਂ ਵੀ ਲੋਕਾਂ ਨੇ ਮੌਕੇ ‘ਤੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਪੁਲਿਸ ਲੋਕਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਸੀ, ਪਰ ਵਧਦੇ ਰੋਸ ਕਾਰਨ ਪੁਲਿਸ ਨੇ ਬੱਚੇ ਦੇ ਦਾਦੇ ਤੋਂ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਵਾਈ । ਪੁਲਿਸ ਨੇ ਲੋਕਾਂ ਨੂੰ ਕਾਬੂ ਰੱਖਣ ਲਈ ਬੈਰੀਕੇਡ ਵੀ ਲਾਏ ਹੋਏ ਹਨ ਅਤੇ ਦਾਦੇ ਦੇ ਅਪੀਲ ਕਰਨ ਮਗਰੋਂ ਮਾਹੌਲ ਕੁਝ ਸ਼ਾਂਤ ਸੀ ਪਰ ਹੁਣ ਦੋਬਾਰਾ ਲੋਕਾਂ ਦਾ ਗੁੱਸਾ ਫੁੱਟ ਗਿਆ ਹੈ।

ਇਥੇ ਪਡ੍ਹੋ ਪੁਰੀ ਖਬਰ- http://v.duta.us/hs3ZygAA

📲 Get Punjab News on Whatsapp 💬