👉ਰਾਹੁਲ-ਪ੍ਰਿਅੰਕਾ ਨਾਲ ਮਿਲੇ ਸਿੱਧੂ, ਹੁਣ ਹੋਵੇਗਾ 🤝ਐਕਸ਼ਨ

  |   Punjabnews

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰ ਲਈ ਹੈ। ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸ ਦਿੱਤੀਆਂ ਹਨ।

ਦਰਅਸਲ, ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਸਿੱਧਾ ਟਕਰਾਅ ਚੱਲ ਰਿਹਾ ਹੈ। ਇਸੇ ਦਰਮਿਆਨ ਕੈਪਟਨ ਨੇ ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ, ਜੋ ਸਿੱਧੂ ਨੇ ਹਾਲੇ ਤਕ ਨਹੀਂ ਸੰਭਾਲਿਆ ਹੈ। ਪਰ ਜੋ ਹਾਲਾਤ ਹਨ ਉਸ ਤੋਂ ਜਾਪਦਾ ਹੈ ਕਿ ਉਹ ਨਵਾਂ ਮੰਤਰਾਲਾ ਨਹੀਂ ਸੰਭਾਲਣਗੇ।

ਸਿੱਧੂ ਨੇ ਕਹਿ ਦਿੱਤਾ ਸੀ ਕਿ ਉਹ ਪਾਰਟੀ ਹਾਈਕਮਾਨ ਨੂੰ ਮਿਲਣ ਤੋਂ ਬਾਅਦ ਹੀ ਅਗਲਾ ਫੈਸਲਾ ਲੈਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਫਰੈਂਡਲੀ ਮੈਚ ਸਬੰਧੀ ਬਿਆਨ ਦਿੱਤਾ ਸੀ, ਜਿਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਤੇ ਹੋਰ ਸ਼ਹਿਰੀ ਸੀਟਾਂ 'ਤੇ ਕਾਂਗਰਸ ਦੀ ਹੋਈ ਹਾਰ ਦਾ ਠੀਕਰਾ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹ ਦਿੱਤਾ ਸੀ।

ਇਥੇ ਪਡ੍ਹੋ ਪੁਰੀ ਖਬਰ -http://v.duta.us/vwFZHwAA

📲 Get Punjab News on Whatsapp 💬