ਸਵਿਫਟ ਕਾਰ ਦੀ ਟੱਕਰ ਨਾਲ ਸੜਕ ਕਰਾਸ ਕਰ ਰਹੇ ਵਿਅਕਤੀ ਦੀ ਮੌਤ

  |   Jalandharnews

ਜਲੰਧਰ(ਮਹੇਸ਼)- ਖਾਂਬਰਾ ਅੱਡੇ ਕੋਲ ਐਤਵਾਰ ਰਾਤ ਨੂੰ ਸਵਿਫਟ ਕਾਰ ਦੀ ਟੱਕਰ ਨਾਲ ਸੜਕ ਕਰਾਸ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸੋਢੀ ਰਾਮ ਪੁੱਤਰ ਫੱਤਾ ਰਾਮ ਵਾਸੀ ਰੈੱਡ ਰੋਜ਼ ਕਾਲੋਨੀ ਖੁਰਲਾ ਕਿੰਗਰਾ ਵਜੋਂ ਹੋਈ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੇ ਫਤਿਹਪੁਰ (ਪ੍ਰਤਾਪਪੁਰਾ) ਪੁਲਸ ਚੌਕੀ ਦੇ ਮੁਖੀ ਭੂਸ਼ਣ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਵੇਰੇ ਬਿਆਨ ਦੇ ਕੇ ਕਾਰਵਾਈ ਕਰਵਾਉਣ ਦੀ ਗੱਲ ਕਹੀ ਹੈ। ਪੁਲਸ ਨੇ ਮ੍ਰਿਤਕ ਸੋਢੀ ਰਾਮ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਸੋਮਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।...

ਫੋਟੋ - http://v.duta.us/AR9A-AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/QIGjBAAA

📲 Get Jalandhar News on Whatsapp 💬